17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਭਾਜਪਾ ਦਿਹਾਤੀ ਨੰੂ ਮਿਲੀ ਹੋਰ ਮਜ਼ਬੂਤੀ, ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜੇ <br/>

ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦਿਹਾਤੀ ਨੂੰ ਹਲਕਾ ਗਿੱਲ ਵਿਚ ਉਸ ਵੇਲੇ ਹੋਰ ਵੱਡੀ ਮਜ਼ਬੂਤੀ ਮਿਲੀ | ਜੱਦੋ ਵੱਖ-ਵੱਖ ਪਿੰਡਾਂ ਦੇ ਮੋਹਤਬਰ ਆਗੂਆਂ ਅਤੇ ਪਿੰਡ ਵਾਸੀਆਂ ਨੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜਿਆ | ਲੁਧਿਆਣਾ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਨਵੇਂ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਠੱਕਰਵਾਲ ਤੋਂ ਮੈਂਬਰ ਪੰਚਾਇਤ ਅਵਤਾਰ ਸਿੰਘ ਗਰੇਵਾਲ ਅਤੇ ਪਿੰਡ ਧਰੌੜ ਤੋਂ ਗੁਰਦੀਪ ਸਿੰਘ ਸਮੇਤ ਕਈ ਮੋਹਤਬਰ ਸਾਥੀ, ਕਿਸਾਨ ਮੋਰਚਾ ਦੇ ਪ੍ਰਧਾਨ ਗੁਰਜੰਟ ਸਿੰਘ ਪੰਜੇਟਾ ਦੀ ਅਗਵਾਈ ਹੇਠ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਹਰਨੇਕ ਸਿੰਘ, ਹਰਿੰਦਰਪਾਲ ਸਿੰਘ, ਪਿਸ਼ਵਾਰਾ ਸਿੰਘ ਤੇ ਹਰਮਿਮਰਨਪ੍ਰੀਤ ਸਿੰਘ ਸਮੇਤ ਹੋਈ ਸਾਥੀ ਵੀ ਪਾਰਟੀ ਨਾਲ ਜੁੜੇ | ਇਸ ਮੌਕੇ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਪਾਰਟੀ ਵਿਚ ਵੱਧ ਰਿਹਾ ਹੈ ਅਤੇ ਹਲਕਾ ਗਿੱਲ ਵਿਚ ਪਾਰਟੀ ਦਾ ਪਰਿਵਾਰ ਤੇਜ਼ੀ ਨਾਲ ਵੱਧ ਰਿਹਾ ਹੈ |

ਪਿਛਲੀ ਖ਼ਬਰ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ 'ਆਪ' ਨੇ ਸਾਰੇ ਨਿਯਮ ਅਤੇ ਕਾਨੂੰਨ ਛਿੱਕੇ ਟੰਗ ਕੇ ਪੁਲਿਸ ਨੂੰ ਖੁੱਲ੍ਹ ਦਿੱਤੀ-ਸਿੰਮ... ਅਗਲੀ ਖ਼ਬਰ ਡਿਊਟੀ ਬਦਲਣ ਤੋਂ ਦੁਖੀ ਹੋਏ ਦਰਜਾ-4 ਕਰਮਚਾਰੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।