14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਨਿੱਜੀ ਸਕੂਲਾਂ ਦੀ ਫ਼ੀਸ ਵਾਧੇ 'ਚ ਹੁਣ ਪ੍ਰਸ਼ਾਸਨ ਦੀ ਸਖ਼ਤ ਨਜ਼ਰ <br/>

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਭੁਪਿੰਦਰ ਸਿੰਘ ਬੈਂਸ)-ਜ਼ਿਲੇ੍ਹ ਦੇ ਨਿੱਜੀ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਵਲੋਂ ਕੀਤੇ ਜਾਂਦੇ ਫ਼ੀਸ ਵਾਧੇ 'ਤੇ ਨਿਗਰਾਨੀ ਰੱਖਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਜ਼ਿਲੇ੍ਹ ਵਿਚ ਫ਼ੀਸਾਂ ਦੇ ਨਿਰਧਾਰਨ ਅਤੇ ਵਾਧੇ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਅਤੇ ਨਿਯਮਾਂ ਦੀ ਪਾਲਨਾ ਯਕੀਨੀ ਬਣਾਏਗੀ | ਪੰਜਾਬ ਰੈਗੂਲੇਟਰੀ ਸੰਸਥਾਨ ਦੇ ਫ਼ੀਸ ਨਿਯਮਨ ਐਕਟ 2016, ਪੰਜਾਬ ਰੈਗੂਲੇਟਰੀ ਸੰਸਥਾਨ ਦੇ ਫ਼ੀਸ ਨਿਯਮਨ ਸੋਧ ਐਕਟ 2019 ਅਤੇ 2017 ਦੇ ਨਿਯਮਾਂ ਤਹਿਤ ਬਣਾਈ ਗਈ | ਇਸ ਕਮੇਟੀ ਦਾ ਮਕਸਦ ਨਿੱਜੀ ਸਕੂਲਾਂ ਵਿਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਹਿਤਾਂ ਦੀ ਰੱਖਿਆ ਕਰਨਾ ਹੈ | ਕਮੇਟੀ ਗੈਰ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਦੇ ਫ਼ੀਸ ਢਾਂਚੇ ਤੇ ਫ਼ੀਸ ਵਾਧੇ ਨਾਲ ਸਬੰਧਿਤ ਪ੍ਰਸਤਾਵਾਂ ਦੀ ਨਿਗਰਾਨੀ ਕਰੇਗੀ | ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਅਧਿਕਾਰੀਆਂ ਨੰੂ ਸ਼ਾਮਿਲ ਕੀਤਾ ਗਿਆ ਹੈ | ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਨਿੱਜੀ ਸਕੂਲ ਪਿਛਲੇ ਅਕਾਦਮਿਕ ਸਾਲ ਨਾਲੋਂ 8 ਫ਼ੀਸਦੀ ਤੋ ਵੱਧ ਫ਼ੀਸ ਨਹੀਂ ਵਧਾ ਸਕੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਮੁਨਾਫਾਖੋਰੀ ਵਸੂਲ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ |

ਪਿਛਲੀ ਖ਼ਬਰ ਵਿਦੇਸ਼ਾਂ 'ਚ ਪਾਰਟੀ ਪ੍ਰਤੀ ਪ੍ਰਚਾਰ ਕਰਨ ਉਪਰੰਤ ਵਾਪਸ ਪਰਤੇ ਅਕਾਲੀ ਆਗੂ ਢਿੱਲੋਂ ਦਾ ਅਕਾਲੀ ਜਥਾ ਸ਼ਹਿਰੀ ਵਲੋਂ ਸਨਮਾਨ... ਅਗਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।