14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਦੇਸ਼ਾਂ 'ਚ ਪਾਰਟੀ ਪ੍ਰਤੀ ਪ੍ਰਚਾਰ ਕਰਨ ਉਪਰੰਤ ਵਾਪਸ ਪਰਤੇ ਅਕਾਲੀ ਆਗੂ ਢਿੱਲੋਂ ਦਾ ਅਕਾਲੀ ਜਥਾ ਸ਼ਹਿਰੀ ਵਲੋਂ ਸਨਮਾਨ <br/>

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਆਪਣੇ ਕਰੀਬ 2 ਮਹੀਨਿਆਂ ਦੇ ਵਿਦੇਸ਼ੀ ਦੌਰੇ ਤੋਂ ਵਾਪਸ ਪੰਜਾਬ ਪਰਤਣ 'ਤੇ ਅਕਾਲੀ ਜਥਾ ਸ਼ਹਿਰੀ ਵਲੋਂ ਗਰਮ ਜੋਸ਼ੀ ਦੇ ਨਾਲ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ¢ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਨੇਡਾ ਦੇ ਵਿਚ ਗੱਲ ਪੰਜਾਬ ਦੀ ਪ੍ਰੋਗਰਾਮ ਦੇ ਤਹਿਤ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਪੰਜਾਬੀਆਂ ਨਾਲ ਹੋਈਆਂ ਮੁਲਾਕਾਤਾਂ ਅਤੇ ਵਿਚਾਰਾਂ ਦÏਰਾਨ ਪੰਜਾਬ ਦੇ ਮÏਜੂਦਾ ਹਾਲਾਤ, ਨÏਜਵਾਨਾਂ ਦੇ ਭਵਿੱਖ, ਖੇਤੀਬਾੜੀ, ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੀ ਸੁਰੱਖਿਆ ਵਰਗੇ ਅਹਿਮ ਮੁੱਦਿਆਂ ਉਤੇ ਖੁੱਲ੍ਹ ਕੇ ਚਰਚਾ ਹੋਈ | ਉਨ੍ਹਾਂ ਦੱਸਿਆ ਕਿ ਦÏਰੇ ਦÏਰਾਨ ਉਨ੍ਹਾਂ ਨੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਨਾਲ ਸੰਪਰਕ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਪਾਰਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ¢ ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਹੋਈਆਂ ਮੀਟਿੰਗਾਂ ਦÏਰਾਨ ਬਹੁਤ ਸਾਰੇ ਲੋਕਾਂ ਨੇ ਪੰਜਾਬ ਦੀ ਮÏਜੂਦਾ ਰਾਜਨੀਤਿਕ ਅਤੇ ਸਮਾਜਿਕ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਵਿਲੱਖਣ ਪਹਿਚਾਣ, ਸਭਿਆਚਾਰ ਅਤੇ ਪੰਥਕ ਮੁੱਲਾਂ ਦੀ ਰਾਖੀ ਲਈ ਮਜ਼ਬੂਤ ਖੇਤਰੀ ਸੋਚ ਦੀ ਲੋੜ ਹੈ¢ ਉਨ੍ਹਾਂ ਕਿਹਾ ਕਿ ਵਿਦੇਸ਼ ਦÏਰੇ ਦÏਰਾਨ ਮਿਲੇ ਪਿਆਰ, ਸਤਿਕਾਰ ਅਤੇ ਸਮਰਥਨ ਨੇ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕੀਤਾ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜਨ ਆਧਾਰ ਨੂੰ ਵਿਸ਼ਾਲ ਕੀਤਾ ਜਾਵੇਗਾ¢

ਪਿਛਲੀ ਖ਼ਬਰ ਰਾਜੀਵ ਗਾਂਧੀ ਦੀ ਬਰਸੀ ਹਲਕਾ ਦੱਖਣੀ 'ਚ ਬਾਵਾ ਦੀ ਅਗਵਾਈ ਹੇਠ ਮਨਾਈ <br/> ਅਗਲੀ ਖ਼ਬਰ ਨਿੱਜੀ ਸਕੂਲਾਂ ਦੀ ਫ਼ੀਸ ਵਾਧੇ 'ਚ ਹੁਣ ਪ੍ਰਸ਼ਾਸਨ ਦੀ ਸਖ਼ਤ ਨਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।