19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਗਰਮੀ ਕਾਰਨ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ <br/>

ਅਜੀਤ ਡੈਸਕ 26-05-2026
ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ)-ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗਰਮੀ ਕਾਰਨ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲ੍ਹੇ ਰਹਿਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਅਤੇ ਪੰਜਾਬ ਸਰਕਾਰ ਵਲੋਂ ਵਧ ਰਹੀ ਗਰਮੀ ਅਤੇ ਹੀਟਵੇਵ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਬਦਲਾਅ ਲਿਆਂਦਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਸਾਰੇ ਸੇਵਾ ਕੇਂਦਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹੇ ਰਹਿੰਦੇ ਸਨ, ਹੁਣ ਨਵਾਂ ਸਮਾਂ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਨਿਰਧਾਰਿਤ ਕੀਤਾ ਗਿਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਵਾਂ ਸਮਾਂ ਅੱਜ 25 ਮਈ ਤੋਂ ਸ਼ੁਰੂ ਹੋ ਕੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ | ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬਦਲੇ ਹੋਏ ਸਮੇਂ ਦੀ ਜਾਣਕਾਰੀ ਆਮ ਲੋਕਾਂ ਤੱਕ ਡਿਸਪਲੇ ਬੋਰਡ ਅਤੇ ਹੋਰ ਸੰਚਾਰ ਮਾਧਿਅਮ ਰਾਹੀਂ ਪਹੰੁਚਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।