19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਚਿੰਤਾਜਨਕ-ਸਰੀਂਹ <br/>

ਅਜੀਤ ਡੈਸਕ 26-05-2026
ਆਲਮਗੀਰ, 25 ਮਈ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਬੀਤੇ 10 ਦਿਨਾਂ 'ਚ ਡੀਜ਼ਲ, ਪੈਟਰੋਲ, ਐਲ.ਪੀ.ਜੀ., ਸੀ.ਐਨ.ਜੀ. ਆਦਿ 'ਚ ਲਗਾਤਾਰ ਚੌਥੀ ਵਾਰ ਵਾਧਾ ਕਰਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਦੀ ਤਪਦੀ ਭੱਠੀ 'ਚ ਝੋਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਚਿੱਟੇ ਦਿਨ ਵਿਸ਼ਵ ਗੁਰੂ ਬਣਨ ਦੇ ਸੁਪਨੇ ਦੇਖ ਰਹੇ ਭਾਰਤ ਦੇਸ਼ ਕੋਲ ਕੀ ਇੰਨਾ ਵੀ ਭੰਡਾਰ ਨਹੀਂ ਕਿ ਉਹ ਆਪਣੇ ਦੇਸ਼ ਦੇ ਬਾਸ਼ਿੰਦਿਆਂ ਨੂੰ ਈਧਨ ਅਤੇ ਐਲ.ਪੀ.ਜੀ. ਦੀ ਸਪਲਾਈ ਪੂਰੀ ਕਰ ਸਕੇ | ਬਾਹਰਲੇ ਪਾਸੇ ਦੋ ਦੇਸ਼ਾਂ ਵਿਚਾਲੇ ਚੱਲ ਰਹੇ ਯੁੱਧ ਦੌਰਾਨ ਭਾਰਤ ਦੇਸ਼ ਅੰਦਰ ਆਮ ਜ਼ਰੂਰਤ ਦੀਆਂ ਚੀਜ਼ਾਂ ਦੇ ਨਿੱਤ ਦਿਨ ਰੇਟ ਵਧਾਉਣੇ ਬਿਲਕੁਲ ਜਾਇਜ਼ ਨਹੀਂ ਹਨ, ਕਿਉਂਕਿ ਭਾਰਤ ਦੇਸ਼ ਯੁੱਧ ਵਿਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਕੋਈ ਦਖ਼ਲਅੰਦਾਜ਼ੀ ਨਹੀਂ ਕਰ ਰਿਹਾ | ਸੂਬਾ ਸਕੱਤਰ ਸਰੀਂਹ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਸ਼ਬਦਾਂ ਵਿਚ ਅਪੀਲ ਕੀਤੀ ਕਿ ਭਾਰਤ ਦੇਸ਼ 'ਚ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਕੋਈ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਲਈ ਮਸ਼ੀਨਰੀ ਬਾਰੇ ਪੀ.ਏ.ਯੂ. ਨੇ ਵਿਹਾਰਕ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਵਿਦਿਆਰਥਣਾਂ ਦਾ ਐਮ.ਏ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।