19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

'ਆਪ' ਸਰਕਾਰ ਦੀ ਖੇਡ ਨੀਤੀ ਸ਼ਲਾਘਾਯੋਗ-ਖੰਨਾ

ਅਜੀਤ ਡੈਸਕ 26-05-2026
ਆਲਮਗੀਰ, 25 ਮਈ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕੇ ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਜਿੱਥੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉੱਥੇ ਹੀ ਵਿਕਾਸ ਕਾਰਜਾਂ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਸਰਕਾਰ ਵਲੋਂ ਸੁਹਿਰਦ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਪੰਜਾਬ ਇਸ ਸਾਲ ਅਕਤੂਬਰ 'ਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ | ਖੰਨਾ ਨੇ ਦੱਸਿਆ ਕਿ ਏਸ਼ੀਅਨ ਖੇਡਾਂ ਅਕਤੂਬਰ 'ਚ ਸਮਾਪਤ ਹੋਣਗੀਆਂ ਅਤੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੀਆਂ 6 ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਵਿਚ ਹਿੱਸਾ ਲੈਣਗੀਆਂ |

ਪਿਛਲੀ ਖ਼ਬਰ ਬੈਂਸ ਨੇ ਭਗਵਾਨ ਵਾਲਮੀਕਿ ਤੀਰਥ ਲਈ ਬੱਸਾਂ ਦੀ ਦਿੱਤੀ ਸੇਵਾ <br/> ਅਗਲੀ ਖ਼ਬਰ ਪੈਟਰੋਲ-ਡੀਜ਼ਲ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਦੀ ਕਮਰ ਟੁੱਟੀ, ਕੇਂਦਰ ਸਰਕਾਰ ਮਹਿੰਗਾਈ ਰੋਕਣ 'ਚ ਬੁਰੀ ਤਰ੍ਹਾਂ ਫ਼ੇਲ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।