19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਅਣਪਛਾਤੀ ਮਹਿਲਾ ਦੀ ਗੱਡੀ ਹੇਠਾਂ ਆ ਕੇ ਮੌਤ

ਅਜੀਤ ਡੈਸਕ 26-05-2026
ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਨੇੜੇ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਇੱਕ ਅਣਪਛਾਤੀ ਮਹਿਲਾ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਮਹਿਲਾ ਦੀ ਉਮਰ ਕਰੀਬ 58 ਤੋਂ 60 ਸਾਲ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਹ ਹਾਦਸਾ ਰੇਲਵੇ ਕਿਲੋਮੀਟਰ ਨੰਬਰ 334/25-27 ਦੇ ਦਰਮਿਆਨ, ਰੇਲਵੇ ਸਟੇਸ਼ਨ ਖੰਨਾ ਤੋਂ ਚਾਵਾ ਸਾਈਡ ਵੱਲ ਹੋਇਆ | ਦੱਸਿਆ ਜਾ ਰਿਹਾ ਹੈ ਕਿ ਮਹਿਲਾ ਰੇਲਵੇ ਲਾਈਨਾਂ ਕਰਾਸ ਕਰ ਰਹੀ ਸੀ ਕਿ ਇਸ ਦੌਰਾਨ ਉਹ ਕਿਸੇ ਤੇਜ਼ ਰਫ਼ਤਾਰ ਟਰੇਨ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਜੀ ਆਰ ਪੀ ਖੰਨਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਿ੍ਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ | ਜੀ ਆਰ ਪੀ ਇੰਚਾਰਜ ਪਰਸ਼ੋਤਮ ਕੁਮਾਰ ਨੇ ਦੱਸਿਆ ਕਿ ਮਹਿਲਾ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮਿ੍ਤਕਾ ਦੀ ਪਛਾਣ ਲਈ ਯਤਨ ਜਾਰੀ ਹਨ |
ਪਿਛਲੀ ਖ਼ਬਰ ਗੁਰਦੁਆਰਾ ਦਾ ਗੇਟ ਬਣਾਉਂਦੇ ਸਮੇਂ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ, ਮਿਸਤਰੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਬੀਮਾ ਏਜੰਟ ਨੂੰ ਜ਼ਬਰਦਸਤੀ ਕਾਰ 'ਚ ਬਿਠਾ ਕੇ ਲੁੱਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।