13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੁਰਾਣੀ ਪੈਨਸ਼ਨ ਲਈ ਸੜਕਾਂ 'ਤੇ ਅੱਜ ਉਤਰਣਗੇ ਮਨਿਸਟੀਰੀਅਲ ਕਾਮੇ <br/>

ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਭਰ ਦੇ ਮਨਿਸਟੀਰੀਅਲ ਕਾਮੇ 28 ਮਈ ਦਿਨ ਵੀਰਵਾਰ ਅੱਜ ਜ਼ਿਲ੍ਹਾ ਪੱਧਰ 'ਤੇ ਵੱਡਾ ਸੰਕੇਤਕ ਰੋਸ ਪ੍ਰਦਰਸ਼ਨ ਕਰਨਗੇ | ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਨੇ ਐਲਾਨ ਕੀਤਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਸੱਦੇ 'ਤੇ ਮੁਲਾਜ਼ਮ ਮੱਝ ਸਾਹਮਣੇ ਬੀਨ ਵਜਾਉਣ ਦਾ ਪ੍ਰਤੀਕਾਤਮਕ ਐਕਸ਼ਨ ਕਰਦੇ ਹੋਏ ਪੰਜਾਬ ਸਰਕਾਰ ਨੰੂ ਜਗਾਉਣ ਦੀ ਕੋਸ਼ਿਸ਼ ਕਰਨਗੇ | ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ 3 ਵੱਡੀਆਂ ਜੱਥੇਬੰਦੀਆਂ ਵਲੋਂ ਕੇਵਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਮੁੱਦੇ 'ਤੇ ਇਕੱਠੇ ਹੋਕੇ ਸਾਂਝਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਾਰ-ਵਾਰ ਭਰੋਸੇੇ ਦੇ ਬਾਵਜੂਦ ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਨੰੂ ਅਣਡਿੱਠਾ ਕਰ ਰਹੀ ਹੈ | ਇਸ ਲਈ ਹੁਣ ਜ਼ਿਲ੍ਹਾ ਪੱਧਰ 'ਤੇ ਸੰਕੇਤਕ ਰੋਸ ਪ੍ਰਦਰਸ਼ਨਾਂ ਰਾਹੀਂ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਈ ਜਾਵੇਗੀ | ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਸਮਹੂ ਜ਼ਿਲ੍ਹਾ ਅਤੇ ਵਿਭਾਗੀ ਆਗੂਆਂ ਨੰੂ ਅਪੀਲ ਕੀਤੀ ਹੈ ਕਿ ਉਹ ਆਪਣੇ ਸਾਥੀਆਂ ਸਮੇਤ ਇਸ ਐਕਸ਼ਨ ਵਿਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਤਾਂ ਜੋ ਸਰਕਾਰ ਨੰੂ ਮੁਲਾਜ਼ਮ ਏਕਤਾ ਦੀ ਤਾਕਤ ਦਾ ਅਹਿਸਾਸ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ 'ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ <br/> ਅਗਲੀ ਖ਼ਬਰ ਸੀ.ਪੀ. ਆਈ. ਵਲੋਂ ਈਦ ਦੇ ਮੌਕੇ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।