12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕਾਰਪੋਰੇਟ ਘਰਾਨਿਆਂ ਨੂੰ ਖੁਸ਼ ਕਰਨ ਲਈ ਪਾਇਆ ਜਾ ਰਿਹਾ ਆਮ ਲੋਕਾਂ 'ਤੇ ਵਾਧੂ ਬੋਝ-ਸੀ.ਪੀ.ਆਈ. ਆਗੂ <br/>

ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਜਤਿੰਦਰ ਭੰਬੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ ਤੇਲ, ਡੀਜ਼ਲ, ਖਾਦਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਹੋ ਰਹੇ ਬੇਤਹਾਸ਼ਾ ਵਾਧੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਵਰ੍ਹਦਿਆਂ ਸੀ.ਪੀ.ਆਈ. ਦੇ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਨਿਆਂ ਨੂੰ ਖੁਸ਼ ਕਰਨ ਲਈ ਆਮ ਲੋਕਾਂ 'ਤੇ ਪਾਇਆ ਜਾ ਰਿਹਾ ਬੋਝ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਕਾਰਪੋਰੇਟ ਖੇਤਰ ਨੂੰ ਟੈਕਸਾਂ 'ਚੋਂ ਛੂਟ ਦੇ ਰਹੀ ਹੈ ਤੇ ਬੈਂਕਾਂ ਦੇ ਲਏ ਗਏ ਕਰਜ਼ੇ ਉਨ੍ਹਾਂ ਨੂੰ ਮੁਆਫ਼ ਕਰ ਰਹੀ ਹੈ | ਇਨ੍ਹਾਂ ਗਲਤ ਆਰਥਿਕ ਨੀਤੀਆਂ ਦੇ ਕਾਰਨ ਪਹਿਲਾਂ ਹੀ ਦੇਸ਼ ਦੇ ਆਮ ਲੋਕਾਂ 'ਤੇ ਬਹੁਤ ਬੋਝ ਪਿਆ ਹੋਇਆ ਹੈ | ਪਾਰਟੀ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਵੇਲੇ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਦੇ ਵਿਚ ਤੇਲ ਦੀ ਕੀਮਤ ਦਾ ਸੰਕਟ ਹੈ ਤਾਂ ਜਿਨ੍ਹਾਂ ਕਾਰਪੋਰੇਟਾਂ ਨੂੰ ਸਰਕਾਰ ਨੇ ਪਹਿਲਾਂ ਰਿਆਇਤਾਂ ਦਿੱਤੀਆਂ ਹੋਈਆਂ ਹਨ, ਉਨ੍ਹਾਂ ਤੋਂ ਹੁਣ ਪੈਸਾ ਲਵੇ ਤੇ ਆਮ ਲੋਕਾਂ 'ਤੇ ਬੋਝ ਨਾ ਪਾਏ | ਰੂਸ ਤੇ ਈਰਾਨ ਹੁਣ ਵੀ ਭਾਰਤ ਨੂੰ ਸਸਤਾ ਤੇਲ ਦੇਣ ਲਈ ਤਿਆਰ ਹਨ, ਪਰ ਅਮਰੀਕਾ ਦੇ ਦਬਾਅ ਹੇਠ ਭਾਰਤ ਅਜਿਹਾ ਨਹੀਂ ਕਰ ਰਿਹਾ | ਬਿਆਨ ਜਾਰੀ ਕਰਨ ਵਾਲਿਆਂ ਵਿਚ ਜ਼ਿਲ੍ਹਾ ਸਕੱਤਰ ਡੀ.ਪੀ. ਮੌੜ, ਸਹਾਇਕ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ, ਐਮ.ਐਸ. ਭਾਟੀਆ ਅਤੇ ਰਜਿੰਦਰ ਪਾਲ ਸਿੰਘ ਅÏਲਖ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ ਅਤੇ ਵਿਜੇ ਕੁਮਾਰ ਸ਼ਾਮਿਲ ਹਨ |

ਪਿਛਲੀ ਖ਼ਬਰ ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਨੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੀਨੀਅਰ ਯੂਥ ਕਾਂਗਰਸੀ ਆਗੂ ਨੀਟਾ ਸੈਣੀ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।