12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਲੋੜ-ਗਰੇਵਾਲ <br/>

ਅਜੀਤ ਡੈਸਕ 29-05-2026
ਭਾਮੀਆਂ ਕਲਾਂ, 28 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਨੂਰਵਾਲ ਦੇ ਸਾਬਕਾ ਸਰਪੰਚ ਅਤੇ ਉੱਘੇ ਸਮਾਜ ਸੇਵੀ ਸੁਰਜੀਤ ਸਿੰਘ ਗਰੇਵਾਲ ਨੇ ਗੰਧਲੇ ਹੋ ਰਹੇ ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰੰਭਾਲ ਕਰਨਾ ਸਾਡਾ ਸਾਰਿਆਂ ਦਾ ਹੀ ਫਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਸ਼ੁੱਧ ਪਾਣੀ ਦੇਣਾ ਸਾਡਾ ਮੌਲਿਕ ਅਧਿਕਾਰ ਹੈ | ਉਨ੍ਹਾਂ ਕਿਹਾ ਕਿ ਇਸ ਸਭ ਕੁੱਝ ਤਾਂ ਹੀ ਸੰਭਵ ਹੋ ਸਕਦਾ ਜੇਕਰ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਮੇਂ ਸਮੇਂ ਸਿਰ ਜਾਗਰੂਕਤਾ ਫੈਲਾਈ ਜਾਵੇ | ਉਨ੍ਹਾਂ ਕਿਹਾ ਕਿ ਇਹ ਸਭ ਲੋਕ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ ਕਿ ਹਵਾ ਅਤੇ ਪਾਣੀ ਵਗੈਰ ਜਿਉਣਾ ਸੰਭਵ ਨਹੀਂ ਹੈ ਅਤੇ ਫਿਰ ਵੀ ਆਪਣੀਆਂ ਪੂਰਤੀਆਂ ਲਈ ਬੇਤਹਾਸਾ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ, ਜੋ ਕਿ ਆਉਣ ਵਾਲੇ ਸਮੇਂ ਲਈ ਬੇਹੱਦ ਘਾਤਕ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਗੜਦੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣਾ ਹੀ ਪੈਣਾ ਹੈ | ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਸੀਂ ਵੱਧ ਤੋਂ ਵੱਧ ਰੁੱਖ ਲਗਾਵਾਂਗੇ |

ਪਿਛਲੀ ਖ਼ਬਰ ਫਾਦਰ ਰੋਬੀ ਕੋਲੇਨਚੇਰੀ ਬਣੇ ਸਰਾਭਾ ਨਗਰ ਚਰਚ ਦੇ ਪਾਦਰੀ <br/> ਅਗਲੀ ਖ਼ਬਰ ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਨੇ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।