12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਰਧਮਾਨ ਸਪੈਸ਼ਲ ਸਟੀਲਜ਼ ਨੇ ਟੀ.ਬੀ ਮਰੀਜ਼ਾਂ ਨੂੰ 200 ਪੋਸ਼ਣ ਕਿੱਟਾਂ ਵੰਡੀਆਂ <br/>

ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਡਾ. ਤਰਲੋਚਨ ਸਿੰਘ)-ਟੀ.ਬੀ ਮੁਕਤ ਭਾਰਤ ਪਹਿਲਕਦਮੀ ਦੇ ਤਹਿਤ ਵਰਧਮਾਨ ਸਪੈਸ਼ਲ ਸਟੀਲਜ਼ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਆਪਣੀ ਸਵਸਥ ਸਮਾਜ ਮੁਹਿੰਮ ਦੇ ਤਹਿਤ ਟੀ.ਬੀ ਮਰੀਜ਼ਾਂ ਨੂੰ 200 ਪੋਸ਼ਣ ਕਿੱਟਾਂ ਵੰਡੀਆਂ ਗਈਆਂ | ਇਸ ਪਹਿਲਕਦਮੀ ਦਾ ਉਦੇਸ਼ ਟੀ.ਬੀ ਮੁਕਤ ਭਾਰਤ ਬਣਾਉਣ ਦੇ ਯਤਨਾਂ ਨੂੰ ਮਜ਼ਬੂਤ ਕਰਦੇ ਹੋਏ ਟੀ.ਬੀ ਮਰੀਜ਼ਾਂ ਨੂੰ ਪੋਸ਼ਣ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕਰਨਾ ਹੈ | ਕਿੱਟ ਵੰਡ ਪ੍ਰੋਗਰਾਮ ਦੌਰਾਨ ਰੈੱਡ ਕਰਾਸ ਸੋਸਾਇਟੀ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ | ਇਹ ਕਿੱਟਾਂ ਟੀ.ਬੀ ਤੋਂ ਪੀੜਤ ਬੱਚਿਆਂ, ਔਰਤਾਂ ਅਤੇ ਮਰਦਾਂ ਨੂੰ ਵੰਡੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਸਿਵਲ ਹਸਪਤਾਲ ਟੀ.ਬੀ ਵਿਭਾਗ ਦੇ ਮੁਖੀ ਡਾ. ਆਸ਼ੀਸ਼ ਚਾਵਲਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਨੇ ਲੋੜਵੰਦ ਮਰੀਜ਼ਾਂ ਲਈ ਇਸ ਤਰ੍ਹਾਂ ਦੀ ਸਹਾਇਤਾ ਲਈ ਵਰਧਮਾਨ ਸਟੀਲਜ਼ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਭਾਈ ਕੁਲਦੀਪ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਈਦ-ਉਲ-ਅਜ਼ਹਾ ਦਾ ਤਿਉਹਾਰ ਵੱਡੀ ਮਸਜਿਦ ਢੰਡਾਰੀ ਖੁਰਦ ਵਿਖੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।