12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੈਕਟਰ 32-ਏ 'ਚ 2 ਦਿਨਾਂ ਤੋਂ ਬਿਜਲੀ ਨਾ ਆਉਣ 'ਤੇ ਪ੍ਰੇਸ਼ਾਨ ਲੋਕਾਂ ਨੇ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਕੱਢੀ ਭੜਾਸ <br/>

ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਜਤਿੰਦਰ ਭੰਬੀ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵਧਾ ਦਿੱਤੀਆਂ ਹਨ¢ ਸੈਕਟਰ-32-ਏ ਇਲਾਕੇ ਵਿਚ ਲੰਬੇ ਸਮੇਂ ਤੋਂ ਚੱਲ ਰਹੇ ਬਿਜਲੀ ਸੰਕਟ ਕਾਰਨ ਲੋਕਾਂ ਵਿਚ ਹਾਹਾਕਾਰ ਮਚ ਗਈ ਹੈ¢ ਅੱਤ ਦੀ ਪੈ ਰਹੀ ਗਰਮੀ ਦÏਰਾਨ ਪਿਛਲੇ ਦੋ ਦਿਨਾਂ ਤੋਂ ਬਿਜਲੀ ਨਾ ਆਉਣ ਕਾਰਨ ਲੋਕ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ¢ ਸੈਕਟਰ 32-ਏ ਨਿਵਾਸੀਆਂ ਨੇ ਬਿਜਲੀ ਨਾ ਆਉਣ ਕਾਰਨ ਪਾਵਰਕਾਮ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕੰਮਕਾਜ 'ਤੇ ਵੀ ਸਵਾਲ ਖੜੇ ਕੀਤੇ¢ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ, ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੱਢਿਆ ਗਿਆ¢ ਇਲਾਕਾ ਵਾਸੀਆਂ ਨੇ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਦÏਰਾਨ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ |
ਨਵਾਂ ਟਰਾਂਸਫ਼ਾਰਮਰ ਲਗਾ ਕੇ ਦਿੱਤੀ ਲੋਕਾਂ ਨੂੰ ਰਾਹਤ-ਸੰਜੀਵ ਜÏਲੀ
ਇਸ ਸੰਬੰਧੀ ਗੱਲਬਾਤ ਕਰਦਿਆਂ ਸੰਜੀਵ ਜÏਲੀ ਐਡੀਸ਼ਨਲ ਐਸ.ਸੀ. ਫੋਕਲ ਪੁਆਇੰਟ ਨੇ ਦੱਸਿਆ ਕਿ ਇਲਾਕੇ ਵਿਚ ਬਿਜਲੀ ਦਾ ਲੱਗਾ ਟਰਾਂਸਫ਼ਾਰਮਰ ਸੜ ਗਿਆ ਸੀ, ਜਿਸ ਦੀ ਸੂਚਨਾ ਮਿਲਣ 'ਤੇ ਤੁਰੰਤ ਟੀਮ ਭੇਜ ਕੇ ਇਸ ਟਰਾਂਸਫ਼ਾਰਮਰ ਦਾ ਲੋਡ ਦੂਜੇ ਟਰਾਂਸਫ਼ਾਰਮਰ 'ਤੇ ਕਰਕੇ ਬਿਜਲੀ ਬਹਾਲ ਕਰਵਾ ਦਿੱਤੀ ਗਈ ਸੀ ਅਤੇ ਤੁਰੰਤ ਹੀ ਨਵਾਂ ਟਰਾਂਸਫ਼ਾਰਮਰ ਰਖਾ ਕੇ ਬਿਜਲੀ ਸੁਚਾਰੂ ਰੂਪ ਨਾਲ ਕਰ ਦਿੱਤੀ ਗਈ ਸੀ¢ ਉਨ੍ਹਾਂ ਦੱਸਿਆ ਕਿ ਰਾਤ ਸਮੇਂ ਟਰਾਂਸਫ਼ਾਰਮਰ ਦੀ ਕੇਬਲ ਤਾਰ ਸੜ ਗਈ ਸੀ, ਜਿਸ ਦੀ ਸੂਚਨਾ ਮਿਲਦੇ ਹੀ ਨਵੀਂ ਕੇਬਲ ਤਾਰ ਪਾ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਸਾਡੀ ਮਿਹਨਤੀ ਟੀਮ ਵਲੋਂ ਰਾਤ ਸਮੇਂ ਹੀ ਤਾਰ ਬਦਲ ਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਅਤੇ ਸਾਡੀ ਪੂਰੀ ਟੀਮ ਦਿਨ ਰਾਤ ਕੰਮ ਵਿਚ ਲੱਗੀ ਹੋਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ¢

ਪਿਛਲੀ ਖ਼ਬਰ ਨਗਰ ਨਿਗਮ 'ਚ ਟਿਊਬਵੈੱਲ ਆਪੇ੍ਰਟਰਾਂ ਦੀ ਭਰਤੀ ਦਾ ਮਾਮਲਾ ਲਟਕਿਆ <br/> ਅਗਲੀ ਖ਼ਬਰ ਭਾਈ ਕੁਲਦੀਪ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।