10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਇੰਸਪੈਕਟਰ ਸੁਖਵਿੰਦਰ ਸਿੰਘ ਨੇ ਥਾਣਾ ਲਾਡੋਵਾਲ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 29-05-2026
ਲਾਡੋਵਾਲ, 28 ਮਈ (ਬਲਬੀਰ ਸਿੰਘ ਰਾਣਾ)-ਸਵਪਨ ਸ਼ਰਮਾ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਪੁਲਿਸ ਥਾਣਾ ਲਾਡੋਵਾਲ ਦੇ ਇੰਚਾਰਜ ਇੰਸਪੈਕਟਰ ਅੰਮਿ੍ਤਪਾਲ ਸਿੰਘ ਗਰੇਵਾਲ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਮਾਡਲ ਟਾਊਨ ਥਾਣਾ ਇੰਚਾਰਜ ਲਗਾਇਆ ਗਿਆ ਹੈ, ਜਦਕਿ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਉਨ੍ਹਾਂ ਦੀ ਜਗ੍ਹਾ ਥਾਣਾ ਲਾਡੋਵਾਲ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇੰਸਪੈਕਟਰ ਸੁਖਵਿੰਦਰ ਸਿੰਘ ਨੇ ਥਾਣਾ ਲਾਡੋਵਾਲ ਦਾ ਚਾਰਜ ਸੰਭਾਲਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਜਨਤਾ ਦੀ ਸੇਵਾ ਲਈ 24 ਘੰਟੇ ਹਾਜ਼ਰ ਅਤੇ ਤਤਪਰ ਰਹੇਗੀ, ਇਲਾਕੇ ਦੇ ਲੋਕਾਂ ਨੂੰ ਥਾਣੇ ਵਿਚ ਆਉਣ 'ਤੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ, ਲੇਕਿਨ ਥਾਣੇ ਵਿਚ ਮੁੱਢਲੀ ਰਿਪੋਰਟ ਸੱਚ ਦੇ ਆਧਾਰ 'ਤੇ ਦਰਜ ਕਰਾਉਣ ਤਾਂ ਜੋ ਉਨ੍ਹਾਂ ਨੂੰ ਸਹੀ ਅਤੇ ਢੁਕਵਾਂ ਇਨਸਾਫ਼ ਮਿਲਣ ਵਿਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ | ਨਵ ਨਿਯੁਕਤ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਰੇਤ ਮਾਫ਼ੀਆ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਕੇ ਕਾਨੂੰਨ ਦਾ ਪਾਠ ਪੜ੍ਹਾਇਆ ਜਾਵੇਗਾ, ਗ਼ਲਤ ਕੰਮ ਕਰਨ ਵਾਲਾ ਵਿਅਕਤੀ, ਬੇਸ਼ੱਕ ਜਿੰਨੀ ਮਰਜ਼ੀ ਉਚ ਪਹੁੰਚ ਰੱਖਦਾ ਹੋਵੇ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮÏਕੇ ਮੁੱਖ ਮੁਨਸ਼ੀ ਨਰਾਇਣ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਫੋਰਟਿਸ ਹਸਪਤਾਲ ਵਿਖੇ ਮੋਟਾਪੇ ਨਾਲ ਪੀੜਤ 61 ਸਾਲਾਂ ਮਰੀਜ਼ ਨੂੰ ਮਿਲੀ ਨਵੀਂ ਜ਼ਿੰਦਗੀ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਚੈਕਿੰਗ ਦੌਰਾਨ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।