10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੁੱਟਮਾਰ ਕਰਕੇ ਪਤੀ-ਪਤਨੀ ਪਾਸੋਂ ਹਜ਼ਾਰਾਂ ਦੀ ਨਕਦੀ ਖੋਹਣ ਦੇ ਦੋਸ਼ ਤਹਿਤ 8 ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 29-05-2026
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਰਮਸਰ ਕਾਲੋਨੀ 'ਚ ਪਤੀ-ਪਤਨੀ ਦੀ ਕੁੱਟਮਾਰ ਕਰਕੇ 55 ਹਜ਼ਾਰ ਦੀ ਨਕਦੀ ਖੋਹਣ ਦੇ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨੀਸ਼ਾ ਬੇਗਮ ਵਾਸੀ ਨਾਮਦੇਵ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਸੰਬੰਧੀ ਪੁਲਿਸ ਨੇ ਦਵਿੰਦਰ ਸਿੰਘ ਸਾਬੀ ਰਾਣਾ ਅਤੇ ਪੰਜ ਹੋਰ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀਆਂ ਨੇ ਉਸਦੇ ਪਤੀ ਭਾਰਤ ਭੂਸ਼ਣ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਸ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ ਗਈਆਂ ਅਤੇ ਉਸਦੇ ਪਤੀ ਦੀ ਜੇਬ ਵਿੱਚੋਂ 55000 ਦੀ ਨਕਦੀ ਖੋਹ ਲਈ ਤੇ ਫਰਾਰ ਹੋ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਲੜਾਈ ਦਾ ਕਾਰਨ ਨਿੱਜੀ ਦਾ ਰੰਜਿਸ਼ ਦੱਸਿਆ ਜਾਂਦਾ ਹੈ |
ਸੀਲਾ ਤੋੜਨ ਦੇ ਮਾਮਲੇ 'ਚ ਦੁਕਾਨਦਾਰ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਜੋਨ-ਬੀ ਦੇ ਸਹਾਇਕ ਨਗਰ ਯੋਜਨਾਕਾਰ ਨਿਰਵਾਨ ਕੁਮਾਰ ਦੀ ਸ਼ਿਕਾਇਤ 'ਤੇ ਸਿਮਰਨ ਹਾਰਡਵੇਅਰ ਦੇ ਮਾਲਕ ਸਿਮਰਨਜੀਤ ਸਿੰਘ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦਸਿਆ .ਕਿ ਨਗਰ ਨਿਗਮ ਵਲੋਂ ਕਥਿਤ ਦੋਸ਼ੀ ਉੱਤੇ ਉਸ ਦੀ ਇਮਾਰਤ 'ਤੇ ਲਗਾਈਆਂ ਸੀਲਾਂ ਨੂੰ ਤੋੜਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਐਕਟਿਵਾ ਚੋਰੀ
ਸਥਾਨਕ ਰੱਖਬਾਗ ਦੇ ਬਾਹਰੋਂ ਚੋਰਾਂ ਵਲੋਂ ਰਜੇਸ਼ ਜਿੰਦਲ ਪਾਸੀ ਬੈਲੀ ਰਾਮ ਗਲੀ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਚੋਰੀ ਸ਼ੁਦਾ ਮੋਟਰਸਾਈਕਲ ਸਮੇਤ ਕਾਬੂ
ਪੁਲਿਸ ਨੇ ਦਲਵਿੰਦਰ ਸਿੰਘ ਵਾਸੀ ਸਿਵਲ ਸਿਟੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ | ਪੁਲਿਸ ਨੇ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਸ਼ੱਕੀ ਹਾਲਾਤ 'ਚ ਬੱਚੀ ਲਾਪਤਾ
ਸਥਾਨਕ ਵਿਜੇ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਬੱਚੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਸੂਰਜ ਕੁਮਾਰ ਵਾਸੀ ਵਿਜੇ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ 10 ਸਾਲਾਂ ਬੱਚੀ ਘਰੋਂ ਗਈ, ਪਰ ਵਾਪਸ ਨਹੀਂ ਆਈ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਬਰਾਮਦਗੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਕੌਂਸਲਰ ਗਰੇਵਾਲ ਨੇ ਵਾਰਡ 22 ਦੇ ਵੱਖ-ਵੱਖ ਮੁਹੱਲਿਆਂ 'ਚ ਫੋਗਿੰਗ ਕਰਵਾਉਣ ਤੋਂ ਇਲਾਵਾ ਸੁਪਰ ਸੈਕਸ਼ਨ ਮਸ਼ੀਨ ਚਲਾ ਕੇ ਸੀ... ਅਗਲੀ ਖ਼ਬਰ ਵਣ-ਮਹਾਂਉਤਸਵ ਅਤੇ ਮੱਤੇਵਾੜਾ ਜੰਗਲ ਬਚਾਓ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਉਣ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।