09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੌਂਸਲਰ ਗਰੇਵਾਲ ਨੇ ਵਾਰਡ 22 ਦੇ ਵੱਖ-ਵੱਖ ਮੁਹੱਲਿਆਂ 'ਚ ਫੋਗਿੰਗ ਕਰਵਾਉਣ ਤੋਂ ਇਲਾਵਾ ਸੁਪਰ ਸੈਕਸ਼ਨ ਮਸ਼ੀਨ ਚਲਾ ਕੇ ਸੀਵਰੇਜ ਸਮੱਸਿਆ ਦਾ ਕਰਵਾਇਆ ਹੱਲ <br/>

ਵਾਰਡ 22 'ਚ ਚੱਲ ਰਹੀ ਫੋਗਿੰਗ ਮਸ਼ੀਨ | ਅਜੀਤ ਤਸਵੀਰ <br/> 29-05-2026
ਭਾਮੀਆਂ ਕਲਾਂ, 28 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਚੰਡੀਗੜ੍ਹ ਰੋਡ 'ਤੇ ਸਥਿਤ ਨਗਰ ਨਿਗਮ ਦੇ ਵਾਰਡ 22 ਦੇ ਕੌਂਸਲਰ ਜਸਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਜਿੱਥੇ ਇਸ ਵਾਰਡ ਅਧੀਨ ਆਉਂਦੇ ਵੱਖ ਵੱਖ ਮੁਹੱਲਿਆਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ, ਉਥੇ ਹੀ ਜਿੱਥੇ ਕਿਤੇ ਵੀ ਸੀਵਰੇਜ ਦੀ ਸਮੱਸਿਆ ਆ ਰਹੀ ਹੈ, ਉਥੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਪਹਿਲ ਦੇ ਆਧਾਰ 'ਤੇ ਸੁਪਰ ਸੈਕਸ਼ਨ ਮਸ਼ੀਨ ਲਗਾ ਕੇ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਇਸ ਵਾਰਡ ਅਧੀਨ ਆਉਂਦੇ ਜਿੱਥੇ ਵੱਖ ਵੱਖ ਮੁਹੱਲਿਆਂ ਵਿਚ ਫੋਗਿੰਗ ਕਰਵਾਈ ਗਈ ਹੈ, ਉਥੇ ਹੀ ਜਮਾਲਪੁਰ ਅਵਾਣਾ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦੇ ਹੋਏ ਅੱਜ ਜਮਾਲਪੁਰ ਅਵਾਣਾ ਵਿਖੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਉਸ ਦਾ ਹੱਲ ਕਰਵਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਜਿੱਥੇ ਹਲਕੇ ਅੰਦਰ ਬੇਮਿਸਾਲ ਵਿਕਾਸ ਕਾਰਜ ਚੱਲ ਰਹੇ ਹਨ, ਉਥੇ ਹੀ ਇਸ ਵਾਰਡ ਅੰਦਰ ਵੀ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਕਿ ਇਲਾਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਯੋਜਨਾਂ ਬੋਰਡ ਤਜਿੰਦਰ ਸਿੰਘ ਮਿੱਠੂ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਕੁੱਟਮਾਰ ਕਰਕੇ ਪਤੀ-ਪਤਨੀ ਪਾਸੋਂ ਹਜ਼ਾਰਾਂ ਦੀ ਨਕਦੀ ਖੋਹਣ ਦੇ ਦੋਸ਼ ਤਹਿਤ 8 ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।