14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸੀਵਰੇਜ ਸੰਕਟ 'ਤੇ ਭੜਕੇ ਡੇਅਰੀ ਮਾਲਕ <br/>

ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਭੁਪਿੰਦਰ ਸਿੰਘ ਬੈਂਸ)-ਸੀਵਰੇਜ ਦੀ ਖਰਾਬ ਹਾਲਤ ਅਤੇ ਡੇਅਰੀ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਨੰੂ ਲੈਕੇ ਡੇਅਰੀ ਐਸੋਸੀਏਸ਼ਨ ਨੇ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ | ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਮੱਸਿਆਵਾਂ ਦਾ ਹੱਲ ਤੁਰੰਤ ਨਾ ਕੀਤਾ ਗਿਆ ਤਾਂ ਸੋਮਵਾਰ ਨੰੂ ਹੰਬੜਾਂ ਰੋਡ ਜਾਮ ਕਰਨ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਉ ਵੀ ਕੀਤਾ ਜਾਵੇਗਾ | ਡੇਅਰੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਡੇਅਰੀ ਇਲਾਕੇ ਵਿਚ ਸੀਵਰੇਜ ਪ੍ਰਣਾਲੀ ਨੰੂ ਦਰੁਸਤ ਕਰਨ ਵਿਚ ਲਗਾਤਾਰ ਨਾਕਾਮ ਸਾਬਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਡੇਅਰੀਆਂ ਅਤੇ ਸੜਕਾਂ ਤੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ | ਜਿਸ ਕਾਰਨ ਡੇਅਰੀ ਮਾਲਕਾਂ ਅਤੇ ਆਮ ਲੋਕਾਂ ਨੰੂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਡੇਅਰੀਆਂ ਵਿਚ ਇਕੱਠੇ ਹੋਣ ਵਾਲੇ ਗੋਹੇ ਦੇ ਨਿਪਟਾਰੇ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ | ਇਸਦੇ ਉਲਟ ਡੇਅਰੀ ਮਾਲਕਾਂ ਖਿਲਾਫ ਗੋਹੇ ਨੰੂ ਲੈਕੇ ਪਰਚੇ ਦਰਜ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਰਾਸਰ ਗਲਤ ਹੈ | ਉਨ੍ਹਾਂ ਕਿਹਾ ਕਿ ਸੋਮਵਾਰ ਨੰੂ ਡਿਪਟੀ ਕਮਿਸ਼ਨਰ ਦੇ ਘਿਰਾਉ ਦੌਰਾਨ ਡੇਅਰੀ ਮਾਲਕ ਆਪਣੇ ਪਸ਼ੂਆਂ ਸਮੇਤ ਪਹੁੰਚਣਗੇ ਤਾਂ ਜੋ ਪ੍ਰਸ਼ਾਸਨ ਨੰੂ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਰਸਾਇਣਿਕ ਤੌਰ 'ਤੇ ਪਕਾਏ ਜਾਣ ਵਾਲੇ ਫਲਾਂ ਨੂੰ ਲੈ ਕੇ ਕਾਂਗਰਸੀ ਆਗੂ ਗੁਲਾਬ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ 'ਆਪ' ਨੇ ਕੀਤੀ ਹੂੰਝਾਂ ਫੇਰ ਜਿੱਤ ਪ੍ਰਾਪਤ-ਐਮ.ਪੀ. ਜਵੱਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।