14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

10 ਕਿਲੋਂ ਭੁੱਕੀ ਸਮੇਤ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 30-05-2026
ਢੰਡਾਰੀ ਕਲਾਂ/ਲੁਧਿਆਣਾ, 29 ਮਈ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੀ ਚੌਕੀ ਕੰਗਣਵਾਲ ਦੀ ਪੁਲਿਸ ਵਲੋਂ 10 ਕਿੱਲੋ ਭੁੱਕੀ ਸਮੇਤ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਕੰਗਣਵਾਲ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਸੰਬੰਧੀ ਮੌਜੂਦ ਸਨ | ਜਦੋਂ ਪੁਲਿਸ ਪਾਰਟੀ ਨੇੜੇ ਸ਼ਮਸ਼ਾਨਘਾਟ ਸੂਆ ਰੋਡ ਕੰਗਣਵਾਲ ਪੁੱਜੀ ਤਾਂ ਇਕ ਮੋਨਾ ਵਿਅਕਤੀ ਸ਼ੱਕੀ ਹਾਲਾਤ 'ਚ ਖੜ੍ਹਾ ਦਿਖਾਈ ਦਿੱਤਾ, ਜਿਸਦੇ ਹੱਥ ਵਿਚ ਵਜਨਦਾਰ ਪਲਾਸਟਿਕ ਦਾ ਬੋਰਾ ਫੜਿਆ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ | ਪੁਲਿਸ ਪਾਰਟੀ ਨੇ ਪਿੱਛਾ ਕਰਕੇ ਜਦੋਂ ਉਸਨੂੰ ਕਾਬੂ ਕਰਕੇ ਬੋਰੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਕਿਲੋਂ ਭੁੱਕੀ ਬਰਾਮਦ ਹੋਈ | ਮੁਲਜ਼ਮ ਦੀ ਸ਼ਨਾਖ਼ਤ ਮੁਸੱਮੀ ਲਾਲ ਵਿਕਾਸ ਵਜੋਂ ਹੋਈ ਹੈ | ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਭੁੱਕੀ ਕਿਸ ਤੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸਨੂੰ ਸਪਲਾਈ ਕਰਨੀ ਸੀ |

ਪਿਛਲੀ ਖ਼ਬਰ ਚੋਣ ਨਤੀਜਿਆਂ ਨੇ ਸਾਬਤ ਕੀਤਾ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਅਗਵਾਈ ਹੇਠਲੀ ਹੋਵੇਗੀ-ਹਰਨਾਮਪੁਰਾ <br/> ਅਗਲੀ ਖ਼ਬਰ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਵਲੋਂ ਖੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।