14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਚੋਣ ਨਤੀਜਿਆਂ ਨੇ ਸਾਬਤ ਕੀਤਾ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਅਗਵਾਈ ਹੇਠਲੀ ਹੋਵੇਗੀ-ਹਰਨਾਮਪੁਰਾ <br/>

ਅਜੀਤ ਡੈਸਕ 30-05-2026
ਅਲਮਗੀਰ, 29 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਅੱਜ ਆਏ ਚੋਣ ਨਤੀਜਿਆਂ ਨੇ ਸਾਫ ਕਰ ਦਿੱਤਾ ਹੈ ਕਿ ਆਗਾਮੀ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਬਹੁਮਤ ਨਾਲ ਜਿੱਤ ਦਰਜ ਕਰਕੇ ਸਰਕਾਰ ਦਾ ਗਠਨ ਕਰੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਖਫਾ ਪੇਂਡੂ ਅਤੇ ਸ਼ਹਿਰੀ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਭੁਗਤ ਕੇ ਖੇਤਰੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ, ਕਿਉਂਕਿ ਸੂਬਾ ਵਾਸੀ ਭਲੀਭਾਂਤ ਜਾਣ ਚੁੱਕੇ ਹਨ ਕਿ ਸੂਬਾ ਪੰਜਾਬ ਦੇ ਹੱਕ ਅਤੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੁਰੱਖਿਅਤ ਹਨ | ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਨਗਰ ਕੌਂਸਲਾਂ, ਨਗਰ ਨਿਗਮਾਂ ਦੀਆਂ ਚੋਣਾਂ ਜਿੱਤਣ ਲਈ ਸਰਕਾਰੀ ਮਸ਼ੀਨਰੀ ਅਤੇ ਲੋਕਤੰਤਰ ਦਾ ਰੱਜ ਕੇ ਘਾਣ ਕੀਤਾ ਹੈ, ਪਰ ਸੂਝਵਾਨ ਵੋਟਰ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਸਰਕਾਰ ਦੀਆਂ ਵਧੀਕੀਆਂ ਦਾ ਡੱਟ ਕੇ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਦਰਸਾ ਦਿੱਤਾ ਹੈ ਕਿ ਸੂਬਾ ਵਿਰੋਧੀ ਪਾਰਟੀਆਂ ਨੂੰ ਸੂਝਵਾਨ ਪੰਜਾਬੀ ਜ਼ਿਆਦਾ ਦੇਰ ਬਰਦਾਸ਼ਤ ਨਹੀਂ ਕਰਦੇ | ਅਖੀਰ ਵਿਚ ਉਨ੍ਹਾਂ ਨੇ ਜਿੱਤੇ ਹੋਏ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਸ਼ੁਭਕਾਮਨਾਵਾਂ ਭੇਟ ਕੀਤੀਆਂ | ਇਸ ਮੌਕੇ ਐਡਵੋਕੇਟ ਹਰਨਾਮਪੁਰਾ ਨਾਲ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਰਸ਼ਪਾਲ ਸਿੰਘ, ਮਨਪ੍ਰੀਤ ਸਿੰਘ ਝੱਜ, ਭੁਪਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜੰਡੂਸਿੰਘਾ ਵਿਖੇ 'ਮੇਰੀ ਰਸੋਈ' ਯੋਜਨਾ ਤਹਿਤ ਲਾਭਪਾਤਰੀਆਂ ਦੀਆਂ ਪਰਚੀਆਂ ਕੱਟੀਆਂ <br/> ਅਗਲੀ ਖ਼ਬਰ 10 ਕਿਲੋਂ ਭੁੱਕੀ ਸਮੇਤ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।