13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਕਾਂਗਰਸ ਕਰੇਗੀ ਅੱਜ ਰੋਸ ਪ੍ਰਦਰਸ਼ਨ-ਸੰਜੇ ਤਲਵਾੜ

ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਪੰਜਾਬ ਭਰ 'ਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਸੂਬੇ ਦੀ 'ਆਪ' ਸਰਕਾਰ ਖ਼ਿਲਾਫ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਰ-ਵਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਨੇ ਦੱਸਿਆ ਕਿ ਅੱਜ 30 ਮਈ ਸਨਿਚਰਵਾਰ ਨੂੰ ਇਸੇ ਕੜੀ ਤਹਿਤ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਵਲੋਂ ਵਾਰ ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਤੇਲ 'ਤੇ ਲਗਾਏ ਜਾ ਰਹੇ ਵੈਟ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |

ਪਿਛਲੀ ਖ਼ਬਰ 5 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਾਮੀ ਫ਼ੈਸ਼ਨ ਬਰਾਂਡ ਮਦਾਮ ਨੇ ਲੁਧਿਆਣਾ 'ਚ ਖੋਲਿ੍ਹਆ ਆਪਣਾ 6ਵਾਂ ਸਟੋਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।