13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਤਕਨੀਕੀ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨਾਂ ਕਿਸੇ ਵਾਧੂ ਫ਼ੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ–ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 30-05-2026
ਲੁਧਿਆਣਾ, 29 ਮਈ (ਜਸਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਹੀਂ ਕੀਤੇ ਜਾ ਰਹੇ ਦਾਖ਼ਲੇ ਲਈ ਸੰਸਥਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ¢ ਇਸ ਹੈਲਪ ਡੈਸਕ 'ਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨਾਂ ਕਿਸੇ ਵਾਧੂ ਫ਼ੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ.(ਦੋ ਸਾਲ), ਬਾਰ੍ਹਵੀਂ (ਵੋਕੇਸ਼ਨਲ), ਬਾਰ੍ਹਵੀਂ(ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿਚ ਦਾਖ਼ਲੇ ਲੈ ਸਕਦੇ ਹਨ¢ ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਜੋ ਕਿ ਛੋਟੀ ਹੈਬੋਵਾਲ (ਰਿਸ਼ੀ ਨਗਰ) ਵਿਚ ਸਥਿਤ ਹੈ, ਵਿਚ 7 ਡਿਪਲੋਮਾ ਕੋਰਸਾਂ (ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਇਨਫਰਮੇਸ਼ਨ ਟੈਕਨੌਲੋਜੀ, ਇਲੈਕਟ੍ਰੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਫ਼ੈਸ਼ਨ ਡਿਜ਼ਾਇਨਿੰਗ, ਗਾਰਮੈਂਟਸ ਮੈਨੰੂਫੈਕਚਰਿੰਗ ਅਤੇ ਮਾਡਰਨ ਆਫ਼ਿਸ ਪ੍ਰੈਕਟਿਸ) ਚੱਲ ਰਹੇ ਹਨ | ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਕਾਲਜ ਵਿਚ ਪੰਜਾਬ/ ਭਾਰਤ ਸਰਕਾਰ ਦੁਆਰਾ ਚਲਾਈ ਡਾ. ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਲਈ ਜਿਨ੍ਹਾਂ ਦੇ ਮਾਪਿਆਂ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਫ਼ੀਸ ਕੇਵਲ 1133 ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫ਼ੀਸ ਮੁੱਖ ਮੰਤਰੀ ਵਜ਼ੀਫ਼ਾ ਸਕੀਮ ਅਧੀਨ ਮੁੱਢਲੀ ਯੋਗਤਾ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਫ਼ੀਸ ਵਿਚ ਲਾਭ ਦਿੱਤਾ ਜਾਂਦਾ ਹੈ |

ਪਿਛਲੀ ਖ਼ਬਰ ਸੱਤਾ ਵਿਚ ਆਉਂਦੇ ਸਾਰ ਲੋਕਾਂ ਦੀਆਂ ਜਾਇਦਾਦਾਂ 'ਤੇ ਕਬਜ਼ੇ ਕਰਨ ਵਾਲਿਆਂ ਨੂੰ ਪਾਵਾਂਗੇ ਨਕੇਲ-ਬੈਂਸ <br/> ਅਗਲੀ ਖ਼ਬਰ 5 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।