01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੈਸ ਏਜੰਸੀ ਦੇ ਕਰਿੰਦੇ ਪਾਸੋਂ ਲੁਟੇਰੇ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਹੋਏ ਫ਼ਰਾਰ

ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਪੂ ਮਾਰਕੀਟ ਵਿਚ ਦੋ ਹਥਿਆਰਬੰਦ ਲੁਟੇਰੇ ਗੈਸ ਏਜੰਸੀ ਦੇ ਕਰਿੰਦੇ ਤੋਂ ਨਕਦੀ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਗੈਸ ਏਜੰਸੀ ਦੇ ਪ੍ਰਬੰਧਕ ਜਤਿੰਦਰ ਕੁਮਾਰ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਗੁਰਪਿੰਦਰ ਸਿੰਘ ਵਾਸੀ ਬਿਲਾਸਪੁਰ ਅਤੇ ਰਿੰਕੂ ਵਾਸੀ ਜਸਪਾਲ ਬਾਂਗਰ ਿਖ਼ਲਾਫ਼ ਕੇਸ ਦਰਜ ਵਿਚ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਬਾਪੂ ਮਾਰਕੀਟ ਨੇੜੇ ਗੈਸ ਸਿਲੰਡਰਾਂ ਦੀ ਡਿਲਿਵਰੀ ਕਰਨ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ 'ਤੇ ਆਏ ਦੋ ਲੁਟੇਰਿਆਂ ਨੇ ਉਸ ਦੇ ਕਰਿੰਦੇ ਮਨੋਜ ਕੁਮਾਰ ਪਾਸੋਂ ਨਗਦੀ ਅਤੇ ਸਿਲੰਡਰ ਖੋਹ ਲਏ ਤੇ ਭੱਜ ਪਏ | ਰੋਲਾ ਪਾਉਣ 'ਤੇ ਲੋਕ ਇਕੱਠੇ ਹੋ ਗਏ, ਜਿਸ 'ਤੇ ਇਹ ਲੁਟੇਰੇ ਗੈਸ ਸਿਲੰਡਰ ਸੁੱਟ ਕੇ ਉਥੋਂ ਫ਼ਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਹਾਲ ਦੀ ਘੜੀ ਪੁਲਿਸ ਵਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਸਿੱਖ ਕÏਮ ਨਾਲ ਮੱਥਾ ਲਗਾਉਣ ਤੋਂ ਗੁਰੇਜ਼ ਕਰੇ-ਜਥੇ: ਗੜਗੱਜ <br/> ਅਗਲੀ ਖ਼ਬਰ ਅਸ਼ਲੀਲ ਹਰਕਤਾਂ ਕਰਨ ਅਤੇ ਗਹਿਣੇ ਖੋਹਣ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ  <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।