01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਬੁੱਢੇ ਦਰਿਆ ਵਿਚ ਗੰਦਗੀ ਸੁੱਟਣ ਦੇ ਮਾਮਲੇ ਵਿਚ ਡੇਅਰੀ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਗਰ ਨਿਗਮ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਨਿਤ ਵਾਸਨ, ਕੁਲਦੀਪ ਸਿੰਘ, ਸੁਰਿੰਦਰ ਪਾਲ, ਅਨਿਲ ਕੁਮਾਰ, ਸੁਮੀਤ ਕੁਮਾਰ, ਰਕੇਸ਼ ਕੁਮਾਰ, ਅਮਨ, ਅਰੁਨ ਕੁਮਾਰ, ਦੇਸ਼ਰਾਜ, ਵਿਜੇ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਡੇਅਰੀ ਦੀ ਗੰਦਗੀ ਦਰਿਆ ਵਿਚ ਸੁੱਟਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਦੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ-ਸੰਨੀ ਕੈਂਥ <br/> ਅਗਲੀ ਖ਼ਬਰ ਭਾਜਪਾ ਆਗੂ ਕਮਲਜੀਤ ਸਿੰਘ ਚੀਨੂੰ ਨੇ ਕੇਵਲ ਸਿੰਘ ਢਿੱਲੋਂ ਨੰੂ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।