02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਾਂਗਰਸ ਪਾਰਟੀ ਦੇ 2 ਸਾਬਕਾ ਸਰਪੰਚ ਹੋਏ ਅਕਾਲੀ ਦਲ 'ਚ ਸ਼ਾਮਿਲ <br/>

ਪਿੰਡ ਰਜਾਪੁਰ ਪੱਤੀ ਵਿਖੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਾਬਕਾ ਕਾਂਗਰਸ ਦੇ ਸਰਪੰਚਾਂ ਅਤੇ ਹੋਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕਰਦੇ ਹੋਏ, ਨਾਲ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਤੇ ਹੋਰ ਹਾਜ਼ਰੀਨ | ਤਸਵੀਰ-ਬਲਬੀਰ ਸਿੰਘ ਰਾਣਾ <br/> 31-05-2026
ਲਾਡੋਵਾਲ, 30 ਮਈ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਅਤੇ ਝੂਠ ਦਾ ਸਹਾਰਾ ਲੈ ਕੇ ਸਰਕਾਰ ਤਾਂ ਬਣਾ ਲਈ, ਪ੍ਰੰਤੂ 'ਆਪ' ਸਰਕਾਰ ਨੇ ਪੰਜਾਬ ਨੂੰ ਸੱਤਾ ਵਿਚ ਰਹਿ ਚੁੱਕੀਆਂ ਦੂਸਰੀਆਂ ਪਾਰਟੀਆਂ ਵਲੋਂ ਕਰਵਾਏ ਵਿਕਾਸ ਕਾਰਜਾਂ ਦੇ ਮੁਕਾਬਲੇ ਪੰਜਾਬ ਨੂੰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛਾੜ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਿਸ ਕਰਕੇ ਲਾਰਿਆਂ ਅਤੇ ਵਾਅਦਿਆਂ ਵਾਲੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਹਲਕਾ ਗਿੱਲ ਅਧੀਨ ਦੇ ਪਿੰਡ ਰਜਾਪੁਰ ਪੱਤੀ ਵਿਖੇ ਗੁਰਪਾਲ ਸਿੰਘ ਅÏਲਖ ਅਤੇ ਗੁਰਵਿੰਦਰ ਸਿੰਘ ਅÏਲਖ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਸਾਬਕਾ ਜੱਜ ਸਿੰਮਕ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਵੇਲੇ 10 ਸਾਲਾਂ ਵਿਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਦੇ ਅੱਜ ਵੀ ਸੋਹਲੇ ਗਾ ਰਹੇ ਹਨ, ਕਿਉਂਕਿ ਉਸ ਤੋਂ ਬਾਅਦ ਪੰਜ ਸਾਲ ਕਾਂਗਰਸ ਦੀ ਸਰਕਾਰ ਰਹੀ, ਉਸ ਨੇ ਵੀ ਪੰਜਾਬ ਦੇ ਵਿਕਾਸ ਬਾਰੇ ਕੁੱਝ ਨਹੀਂ ਸੋਚਿਆ, ਜਦ ਕਿ ਸਾਲ 2022 ਵਿਚ ਆਮ ਆਦਮੀ ਪਾਰਟੀ ਸਤਾ 'ਚ ਆਈ, ਜਿਸ ਨੇ ਲੋਕਾਂ ਨੂੰ ਨਾ ਤਾਂ ਬੁਨਿਆਦੀ ਸਹੂਲਤਾਂ ਦਿੱਤੀਆਂ ਅਤੇ ਨਾ ਹੀ ਪੰਜਾਬ ਦੇ ਵਿਕਾਸ ਬਾਰੇ ਸੋਚਿਆ, ਸਗੋਂ ਲੋਕਾਂ ਨੂੰ ਬਦਲਾਅ ਦੇ ਨਾਂ 'ਤੇ ਠੱਗਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੂਜੇ ਸੂਬਿਆਂ ਦੀ ਤਰ੍ਹਾਂ ਪੰਜਾਬ ਨੂੰ ਵੀ ਖ਼ੁਸ਼ਹਾਲੀ ਅਤੇ ਤਰੱਕੀ ਵੱਲ ਵਧਦਾ ਦੇਖਣਾ ਚਾਹੁੰਦੇ ਹਨ, ਪ੍ਰੰਤੂ ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਵਿਚ ਲੋਕਾਂ ਨੂੰ ਚੁਟਕਲੇ ਸੁਣਾ ਕੇ ਕਾਰਜਕਾਲ ਗੁਜ਼ਾਰਨ ਵਿਚ ਹੀ ਮਾਣ ਮਹਿਸੂਸ ਕੀਤਾ ਹੈ | ਉਨ੍ਹਾਂ ਕਿਹਾ ਕਿ ਜਨਤਾ ਉਸ ਸਰਕਾਰ ਦੇ ਗੁਣ ਗਾਉਂਦੀ ਹੈ, ਜਿਸ ਨੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੁੱਝ ਚੰਗਾ ਕੀਤਾ ਹੋਵੇ | ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹੋ ਚੁੱਕੇ ਹਨ ਅਤੇ ਆਪ ਨੂੰ ਪੰਜਾਬ ਵਿਚੋਂ ਚੱਲਦਾ ਕਰਨ ਲਈ ਦਿਨ-ਰਾਤ ਇਕ ਕਰ ਰਹੇ ਹਨ | ਇਸ ਮÏਕੇ ਬਲਾਕ ਸੰਮਤੀ ਮੈਂਬਰ ਸੁੱਚਾ ਸਿੰਘ ਰਸੂਲਪੁਰ, ਐਡਵੋਕੇਟ ਮੰਗਲ ਸਿੰਘ ਅਤੇ ਰਾਜੂ ਸਿੱਧੂ ਬੱਗਾ ਖ਼ੁਰਦ ਦੀ ਮਿਹਨਤ ਸਦਕਾ ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਦਰਸ਼ਨ ਸਿੰਘ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਆਪਣੀ ਘਰ ਵਾਪਸੀ ਕਰ ਲਈ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮÏਕੇ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਮਨਿੰਦਰ ਸਿੰਘ ਕਾਕਾ ਸਰਕਲ ਪ੍ਰਧਾਨ, ਸੋਨੀ ਪੰਡਤ ਥਰੀਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਨੈਸ਼ਨਲ ਹਾਈਵੇ ਤੇ ਟਰੱਕ ਚਾਲਕ ਦਾ ਕਹਿਰ, ਕਈ ਵਾਹਨਾਂ ਨੂੰ ਮਾਰੀ ਟੱਕਰ <br/> ਅਗਲੀ ਖ਼ਬਰ ਲੁਧਿਆਣਾ ਦੇ ਆਰਜੀ ਹਸਪਤਾਲ ਨੇ ਹਾਸਲ ਕੀਤੀ ਮਹੱਤਵਪੂਰਨ ਕਾਮਯਾਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।