09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹੜਤਾਲ ਸਮੇਤ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਸਮੁੱਚੇ ਵਰਕਰਾਂ ਨੂੰ ਮੀਟਿੰਗ ਕਰਕੇ ਕੀਤਾ ਲਾਮਬੰਦ-ਪ੍ਰਧਾਨ ਜਤਿੰਦਰ ਸਿੰਘ ਸੋਨੀ

ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ 25/11 ਲੁਧਿਆਣਾ ਡਿਪੂ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਬੜੈਚ, ਪ੍ਰਧਾਨ ਦਲਜੀਤ ਸਿੰਘ ਨੇ ਮੀਟਿੰਗ ਵਿਚ ਸਮੁੱਚੇ ਵਰਕਰਾਂ ਨੂੰ ਦੱਸਿਆ ਕਿ ਸਰਕਾਰ ਵਿਭਾਗਾਂ ਨੂੰ ਚਲਾਉਣ ਤੋਂ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੁੰਦੀ ਆ ਰਹੀ ਹੈ। ਕਿੱਲੋਮੀਟਰ ਪ੍ਰਾਈਵੇਟ ਸਕੀਮ ਬੱਸਾਂ ਦਾ ਵਿਰੋਧ ਕਰਦੇ ਮੁਲਾਜ਼ਮਾਂ ਤੇ ਪਿਛਲੇ 6 ਮਹੀਨਿਆਂ ਤੋਂ ਨਾਜਾਇਜ਼ ਪਰਚੇ ਕਰਕੇ ਸੰਗਰੂਰ ਦੀ ਜੇਲ੍ਹ ਵਿਚ ਬੰਦ ਕੀਤਾ ਹੋਇਆ ਅਤੇ ਜਥੇਬੰਦੀ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਸਰਕਾਰ ਵਲੋਂ 2 ਜੂਨ ਨੂੰ ਜਥੇਬੰਦੀ ਨਾਲ ਮੀਟਿੰਗ ਰੱਖੀ ਕੀਤੀ ਗਈ ਹੈ ਅਤੇ ਮੀਟਿੰਗ ਵਿਚ ਮੰਗਾਂ ਪੂਰੀਆਂ ਕਰਨ ਸਮੇਤ ਜੇਲ੍ਹ ਵਿਚ ਬੰਦ ਸਾਥੀਆਂ ਨੂੰ ਰਿਹਾਈ ਲਈ ਮੁੱਦਾ ਉਠਾਇਆ ਜਾਵੇਗਾ। ਜੇਕਰ ਮੀਟਿੰਗ ਵਿਚ ਮੰਗਾਂ ਮੁਸ਼ਕਿਲਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਤਾਂ ਤੁਰੰਤ ਜਥੇਬੰਦੀ ਵਲੋਂ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ /ਟਰਾਂਸਪੋਰਟ ਮੰਤਰੀ ਪੰਜਾਬ ਦੀ ਰਿਹਾਇਸ਼ ‘ਤੇ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੁੱਚੇ ਵਰਕਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ। ਪ੍ਰਵੀਨ ਕੁਮਾਰ ਜਨਰਲ ਸਕੱਤਰ,ਜਸਪਾਲ ਸਿੰਘ ਚੇਅਰਮੈਨ, ਹਰਜਿੰਦਰ ਸਿੰਘ ਪ੍ਰਧਾਨ, ਗੁਰਵਿੰਦਰ ਸਿੰਘ ਨੇ ਬੋਲਦਿਆਂ ਦੱਸਿਆ ਕਿ ਸਰਕਾਰ ਨੇ ਇਕ ਵੀ ਬੱਸ ਨਵੀਂ ਨਹੀਂ ਪਾਈ ਜਿਸ ਦਾ ਪੂਰਾ ਲਾਭ ਪ੍ਰਾਈਵੇਟ �ਪਰੇਟਰਾਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਹੁਣ ਆਖ਼ਰੀ ਸਾਲ ਵਿਚ ਵੀ ਪ੍ਰਾਈਵੇਟ ਕਿੱਲੋਮੀਟਰ ਬੱਸਾਂ ਹੋਰ ਪਾਉਣ ਲਈ ਪੱਬਾਂ ਭਾਰ ਹੈ। ਮੀਟਿੰਗ ਵਿਚ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਜਨਰਲ ਸਕੱਤਰ, ਸੂਬਾ ਆਗੂ ਗੁਰਬਾਜ ਸਿੰਘ, ਕੈਸ਼ੀਅਰ ਅਮਰੀਕ ਸਿੰਘ ਕੈਸ਼ੀਅਰ, ਨਵਜੋਤ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਰਾਜਵੀਰ ਸਿੰਘ ਆਦਿ ਆਗੂਆਂ ਸਮੇਤ ਆਗੂ ਤੇ ਵਰਕਰ ਹਾਜ਼ਰ ਹੋਏ।
ਪਿਛਲੀ ਖ਼ਬਰ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ ’ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਅਗਲੀ ਖ਼ਬਰ ਭਾਜਪਾ ਕਾਰਕੁਨਾਂ ਦੇ ਸਨਮਾਨ ਸਮਾਗਮ ’ਚ ਪੁੱਜੇ ਇਕਬਾਲ ਸਿੰਘ ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।