09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ ’ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ

ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਤਾ ਨਗਰ ਵਿਚ ਬੀਤੇ ਦਿਨ ਬੇਰਹਿਮੀ ਨਾਲ ਕਤਲ ਕੀਤੇ ਬਜ਼ੁਰਗ ਜੋੜੇ ਕੁਲਦੀਪ ਸਿੰਘ ਤੇ ਹਰਮੀਤ ਕੌਰ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹਾਸਿਲ ਹੋਏ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨ ਇਸ ਬਜ਼ੁਰਗ ਜੋੜੇ ਨੂੰ ਉਨ੍ਹਾਂ ਦੇ ਘਰ ਵਿਚ ਹੀ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਜੋੜੇ ਦੀ ਲੜਕੀ ਨੇ ਜਦੋਂ ਵਿਦੇਸ਼ ਤੋਂ ਫ਼ੋਨ ਕੀਤਾ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ, ਜਿਸ ‘ਤੇ ਲੜਕੀ ਵਲੋਂ ਆਪਣੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਦੇ ਘਰ ਜਾਣ ਲਈ ਕਿਹਾ। ਘਰ ਪਹੁੰਚਣ ‘ਤੇ ਘਰ ਵਿਚੋਂ ਬਦਬੂ ਆ ਰਹੀ ਸੀ, ਜਿਸ ‘ਤੇ ਇਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਰਿਸ਼ਤੇਦਾਰਾਂ ਵਲੋਂ ਜਦੋਂ ਅੰਦਰ ਜਾ ਕੇ ਦੇਖਿਆ ਗਿਆ ਤਾਂ ਉਹ ਬਜ਼ੁਰਗ ਜੋੜੇ ਦੀਆਂ ਲਾਸ਼ਾਂ ਉਥੇ ਪਈਆਂ ਸਨ ਅਤੇ ਉਨ੍ਹਾਂ ਦੇ ਸਰੀਰ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਸਨ। ਪੁਲਿਸ ਨੇ ਉਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਸੀ, ਜਿਸ ਵਿਚ ਕੁਝ ਲੋਕ ਸ਼ੱਕੀ ਹਾਲਤ ਵਿਚ ਘਰ ਦੇ ਨੇੜੇ ਘੁੰਮਦੇ ਦਿਖਾਈ ਦੇ ਰਹੇ ਸਨ। ਪੁਲਿਸ ਵਲੋਂ ਇਸ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਤਾਂ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਪੁਲਿਸ ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਸੰਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਅਤੇ ਇਸ ਦਾ ਖ਼ੁਲਾਸਾ ਭਲਕੇ ਕਰਨ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਫ਼ੋਨ ’ਚ ਰੁੱਝੇ ਵਿਅਕਤੀ ਦੀ ਐਕਟਿਵਾ ਲੈ ਕੇ ਨੌਜਵਾਨ ਫ਼ਰਾਰ ਅਗਲੀ ਖ਼ਬਰ ਹੜਤਾਲ ਸਮੇਤ ਸੰਘਰਸ਼ਾਂ ਨੂੰ ਸਫਲ ਬਣਾਉਣ ਲਈ ਸਮੁੱਚੇ ਵਰਕਰਾਂ ਨੂੰ ਮੀਟਿੰਗ ਕਰਕੇ ਕੀਤਾ ਲਾਮਬੰਦ-ਪ੍ਰਧਾਨ ਜਤਿੰਦਰ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।