09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਫ਼ੋਨ ’ਚ ਰੁੱਝੇ ਵਿਅਕਤੀ ਦੀ ਐਕਟਿਵਾ ਲੈ ਕੇ ਨੌਜਵਾਨ ਫ਼ਰਾਰ

ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਜੈ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਹੌਂਡਾ ਐਕਟਿਵਾ ‘ਤੇ ਗੁਰੂ ਅਮਰਦਾਸ ਬੇਕਰੀ ਨੇੜੇ ਮਾਤਾ ਰਾਣੀ ਚੌਕ ਵਿਖੇ ਰੁਕ ਕੇ ਕਿਸੇ ਦੁਕਾਨ ਦਾ ਮੋਬਾਈਲ ਨੰਬਰ ਨੋਟ ਕਰਨ ਲੱਗ ਪਿਆ ਤਾਂ ਇਕ ਅਣਪਛਾਤਾ ਵਿਅਕਤੀ ਬਿਨਾਂ ਵਜ੍ਹਾ ਆ ਕੇ ਉਸ ਨਾਲ ਬਹਿਸਬਾਜ਼ੀ ਕਰਨ ਲੱਗ ਪਿਆ ਤੇ ਫਿਰ ਸਾਈਡ ‘ਤੇ ਚਲਾ ਗਿਆ। ਜਦ ਉਹ ਆਪਣੇ ਫ਼ੋਨ ‘ਤੇ ਵਿਅਸਤ ਹੋ ਗਿਆ ਤਾਂ ਪਿੱਛੋਂ ਉਕਤ ਅਣਪਛਾਤਾ ਵਿਅਕਤੀ ਉਸ ਦੀ ਐਕਟਿਵਾ ਲੈ ਕੇ ਫ਼ਰਾਰ ਹੋ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੋਮਨਾਥ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨਾਲ... ਅਗਲੀ ਖ਼ਬਰ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ ’ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।