09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡੀ. ਏ. ਨੂੰ ਪੇਅ ਪੇੈਰਟੀ ਨਾਲ ਜੋੜਨਾ ਮੁਲਾਜ਼ਮਾਂ ਦੇ ਹੱਕਾਂ ਨਾਲ ਖਿਲਵਾੜ-ਗੁਰਪ੍ਰੀਤ ਸਿੰਘ ਖੱਟੜਾ

ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਭੁਪਿੰਦਰ ਸਿੰਘ ਬੈਂਸ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸਿੱਖਿਆ ਵਿਭਾਗ, ਪੰਜਾਬ ਨੇ ਸੂਬਾ ਸਰਕਾਰ ਵਲੋਂ ਡੀ. ਏ .ਦੇ ਮੁੱਦੇ ‘ਤੇ ਪੇਅ ਪੈਰਟੀ ਨਾਲ ਜੋੜੇ ਜਾਣ ‘ਤੇ ਸਖਤ ਇਤਰਾਜ਼ ਜਤਾਇਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਡੀ. ਏ. ਮੁਲਾਜ਼ਮਾਂ ਦਾ ਹੱਕ ਹੈ ਅਤੇ ਇਸ ਨੂੰ ਤਨਖਾਹੀ ਪੈਰਟੀ ਨਾਲ ਜੋੜਨਾ ਬੇਇਨਸਾਫੀ ਹੈ। ਯੂਨੀਅਨ ਆਗੂਆਂ ਗੁਰਪ੍ਰੀਤ ਸਿੰਘ ਖੱਟੜਾ, ਮਨਪ੍ਰੀਤ ਸਿੰਘ, ਅਨਿਰੁੱਧ ਮੌਦਗਿਲ ਤੇ ਹੋਰ ਆਗੂਆਂ ਨੇ ਕਿਹਾ ਕਿ ਤਨਖਾਹ ਸਕੇਲ ਵੱਖ-ਵੱਖ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਲਾਗੂ ਕੀਤੇ ਜਾਂਦੇ ਹਨ। ਜਦਕਿ ਡੀ. ਏ. ਮਹਿੰਗਾਈ ਦੇ ਪ੍ਰਭਾਵ ਨੂੰ ਘਟਾਉਣ ਲਈ ਦਿੱਤਾ ਜਾਂਦਾ ਹੈ। ਇਸ ਲਈ ਦੋਵਾਂ ਮਸਲਿਆਂ ਨੂੰ ਆਪਸ ਵਿਚ ਜੋੜਨਾ ਜਾਇਜ਼ ਨਹੀਂ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਦਿੱਤਾ 15 ਦਿਨ ਦਾ ਸਮਾਂ ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਵਿਛੋੜਾ ਦੇ ਚੁੱਕੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ ਕੀਤੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।