09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਗਰ ਨਿਗਮ ਤੇ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਸਰਕਾਰ ਵਲੋਂ ਕੀਤੇ ਕੰਮਾਂ ਦੀ ਜਿੱਤ-ਵਿਜੈ ਦਾਨਵ

ਅਜੀਤ ਡੈਸਕ 01-06-2026
ਲੁਧਿਆਣਾ, 31 ਮਈ (ਡਾ. ਤਰਲੋਚਨ ਸਿੰਘ)-ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਭਗਵੰਤ ਮਾਨ ਦੀ ਯੋਗ ਅਗਵਾਈ ਦੀ ਜਿੱਤ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਨੇ ਆਪਣੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕੀਤਾ। ਉ੍ਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੀ ਭਲਾਈ ਲਈ ਲਾਮਿਸਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀ ਬਹੁਤ ਵੱਡੀ ਜਿੱਤ ਹੈ। ਇਹ ਜਿੱਤ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਜਿੱਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਨੇ ਪਾਰਟੀ ‘ਤੇ ਭਰੋਸਾ ਜਤਾਇਆ ਹੈ, ਜਿਸ ਲਈ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲੋਕਾਂ ਦੀਆਂ ਉਮੀਦਾਂ ‘ਤੇ ਇਸੇ ਤਰ੍ਹਾਂ ਹੀ ਖਰ੍ਹਾ ਉਤਰੇਗੀ ਤੇ ਬਹੁਮਤ ਨਾਲ ਫ਼ਿਰ ਤੋਂ ਸਰਕਾਰ ਬਣਾਵੇਗੀ।
ਪਿਛਲੀ ਖ਼ਬਰ ਰਜਵਾਹੇ 'ਚ ਚੱਲ ਰਹੀ ਪਾਣੀ ਦੀ ਬੰਦੀ ਕਾਰਨ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਪਵੇਗਾ ਤਰਸਣਾ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਤੇ ਮੀਮ ਭੀਮ ਖਾਲਸਾ ਸੰਗਠਨ ਨੇ ਸੁਰਜੀਤ ਸਿੰਘ ਰੱਖੜਾ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।