15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ <br/>

ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਗੌਰਵ ਕੁਮਾਰ ਵਾਸੀ ਜਸਪਾਲ ਬਾਂਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਉਕਤ ਕਥਿਤ ਦੋਸ਼ੀ ਨਾਲ ਪਿਛਲੇ ਸਾਲ ਨਵੰਬਰ 'ਚ ਹੋਈ ਸੀ | ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਪਰ ਹੁਣ ਉਹ ਇਸ ਤੋਂ ਮੁੱਕਰ ਗਿਆ ਹੈ | ਲੜਕੀ ਨੇ ਦੱਸਿਆ ਕਿ ਉਹ ਹੁਣ ਗਰਭਵਤੀ ਹੈ ਤੇ ਕਥਿਤ ਦੋਸ਼ੀ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਗਿਆ ਹੈ, ਜਿਸ 'ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਤਹਿਸੀਲ ਦਫਤਰ 'ਚ ਤਾਇਨਾਤ ਮੁਲਾਜ਼ਮ 5 ਹਜ਼ਾਰ ਰਿਸ਼ਵਤ ਲੈਂਦਾ ਗਿ੍ਫਤਾਰ <br/> ਅਗਲੀ ਖ਼ਬਰ ਨਾਮਵਰ ਸ਼ਖ਼ਸੀਅਤਾਂ ਵਲੋਂ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਦੀਆਂ ਸੇਵਾਵਾਂ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।