15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੀ.ਐਸ.ਪੀ.ਸੀ.ਐਲ. ਐਂਡ ਪੀ.ਐਸ.ਟੀ.ਸੀ.ਐਲ. ਵਲੋਂ ਭਾਰਤ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ <br/>

ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ. ਐਂਡ ਪੀ.ਐਸ.ਟੀ.ਸੀ.ਐਲ. ਜਨਤਾ ਨਗਰ ਮੰਡਲ ਵਲੋਂ ਭਾਰਤ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਜਿਸਦੀ ਪ੍ਰਧਾਨਗੀ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਨੇ ਕੀਤੀ | ਇਸ ਮੌਕੇ ਸਵਰਨ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਮੁਲਾਜ਼ਮਾਂ ਤੇ ਲੋੜਵੰਦ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਨਾਲ ਤੰਗ ਕਰ ਰਹੀ ਹੈ, ਜਿਸ ਵਿਚ ਭਾਰਤ ਸਰਕਾਰ ਨੇ ਪੈਟਰੋਲ, ਡੀਜ਼ਲ ਤੇ ਗੈਸ ਮਹਿੰਗੀ ਹੋਣ ਕਰਕੇ ਮਹਿੰਗਾਈ ਬਹੁਤ ਵੱਧ ਰਹੀ ਹੈ, ਜਿਸ ਵਿਚ ਮੁਲਾਜ਼ਮਾਂ ਤੋਂ ਗ਼ਰੀਬ ਮਜ਼ਦੂਰਾਂ ਨੂੰ ਆਪਣਾ ਪਾਲਣ ਪੋਸ਼ਣ ਕਰਨ ਵਿਚ ਔਖਾਈ ਹੋ ਰਹੀ ਹੈ | ਪੈਟਰੋਲ ਤੇ ਡੀਜ਼ਲ ਵਧਣ ਨਾਲ ਹਰ ਚੀਜ਼ ਮਹਿੰਗੀ ਹੋ ਗਈ ਹੈ | ਪ੍ਰਧਾਨ ਸਵਰਨ ਸਿੰਘ ਕਿਹਾ ਕਿ ਭਾਰਤ ਸਰਕਾਰ ਗ਼ਰੀਬਾਂ ਦੀ ਸੇਵਾ ਕਰਨ ਦੀ ਗੱਲ ਕਰ ਰਹੀ ਹੈ, ਝੂਠ ਦਾ ਪੁਲੰਦਾ ਹੈ | ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕੀਤੇ ਵਾਧੇ ਨੰੂ ਤੁਰੰਤ ਵਾਪਸ ਲਵੇ | ਇਸ ਮੌਕੇ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਕੰਵਰਚੰਦ, ਬਲਜੀਤ ਸਿੰਘ, ਚਰਨਜੀਤ ਸਿੰਘ, ਅਜੇ ਕੁਮਾਰ, ਅੰਕੁਸ਼ ਚੌਧਰੀ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਰਾਮਾ ਸ਼ੰਕਰ, ਦੀਪਕ, ਅਸ਼ਵਨੀ ਕੁਮਾਰ, ਬਚਿੱਤਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੱਸ-ਕਾਰ ਹਾਦਸੇ 'ਚ ਕਾਰ ਸਵਾਰ ਸਮੇਤ ਬੱਸ ਸਵਾਰੀਆਂ ਵਾਲ-ਵਾਲ ਬਚੀਆਂ <br/> ਅਗਲੀ ਖ਼ਬਰ ਤਹਿਸੀਲ ਦਫਤਰ 'ਚ ਤਾਇਨਾਤ ਮੁਲਾਜ਼ਮ 5 ਹਜ਼ਾਰ ਰਿਸ਼ਵਤ ਲੈਂਦਾ ਗਿ੍ਫਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।