14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕਾਰੋਬਾਰੀ ਵਲੋਂ ਖ਼ੁਦਕੁਸ਼ੀ <br/>

ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਕ ਕਾਰੋਬਾਰੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੇ ਖੁਸ਼ਬੀਰ ਸਿੰਘ ਦੂਆ ਉਰਫ ਮੋਂਟੂ ਦੇ ਪਿਤਾ ਜਸਬੀਰ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਕੈਥਲ ਦੇ ਰਹਿਣ ਵਾਲੇ ਵਿਸ਼ਾਲ ਜਿੰਦਲ ਰੋਸ਼ਨ ਵਾਸੀ ਲੁਧਿਆਣਾ ਲਾਲਾ ਕੇਅਰ ਆਫ ਪਵਨ ਟੈਂਟ ਹਾਊਸ ਲੁਧਿਆਣਾ ਵਿਨੇ ਵਾਸੀ ਹਾਂਸੀ ਹਰਿਆਣਾ ਅਨਿਲ ਬਾਂਸਲ ਵਾਸੀ ਹਰਿਆਣਾ ਅਤੇ ਅਮਨ ਸਵੀਟ ਦੇ ਮਾਲਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਉਕਤ ਕਥਿਤ ਦੋਸ਼ੀਆਂ ਨਾਲ ਪੈਸੇ ਦਾ ਲੈਣ-ਦੇਣ ਸੀ | ਉਸ ਦੱਸਿਆ ਕਿ ਉਨ੍ਹਾਂ ਦਾ ਇਕ ਘਰ ਮਾਡਲ ਟਾਊਨ ਵਿਖੇ ਬਣ ਰਿਹਾ ਹੈ ਜਿੱਥੇ ਕਿ ਬੀਤੀ ਸ਼ਾਮ ਉਸ ਦਾ ਲੜਕਾ ਖੁਸ਼ਬੀਰ ਸਿੰਘ ਦੂਆ ਗਿਆ ਅਤੇ ਉੱਥੇ ਹੀ ਉਸਨੇ ਫਾਹਾ ਲਗਾ ਲਿਆ | ਉੱਥੇ ਕੰਮ ਕਰ ਰਹੇ ਇਕ ਮਜ਼ਦੂਰ ਨੇ ਜਦੋਂ ਦੇਖਿਆ ਤਾਂ ਉਸਨੇ ਇਸਦੀ ਸੂਚਨਾ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਮਿ੍ਤਕ ਖੁਸ਼ਬੀਰ ਸਿੰਘ ਉਰਫ ਮੋਂਟੂ ਦਾ ਅੰਤਿਮ ਸੰਸਕਾਰ ਭਲਕੇ ਪੋਸਟਮਾਰਟਮ ਤੋਂ ਬਾਅਦ ਦੁਪਹਿਰ 1.00 ਵਜੇ ਸਲੇਮ ਟਾਬਰੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ |


ਪਿਛਲੀ ਖ਼ਬਰ ਬਿੰਦਰਾ ਵਲੋਂ ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/> ਅਗਲੀ ਖ਼ਬਰ ਬੱਸ-ਕਾਰ ਹਾਦਸੇ 'ਚ ਕਾਰ ਸਵਾਰ ਸਮੇਤ ਬੱਸ ਸਵਾਰੀਆਂ ਵਾਲ-ਵਾਲ ਬਚੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।