14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿੰਦਰਾ ਵਲੋਂ ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>

ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਭਾਜਪਾ ਆਗੂ ਅਤੇ ਮੈਂਬਰ.ਆਈ.ਐਸ.ਡੀ. ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ ਸੀ.ਸੀ.ਡੀ.ਆਰ. ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਸੁਖਵਿੰਦਰ ਸਿੰਘ ਬਿੰਦਰਾ ਨੇ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ 'ਤੇ ਵਧਾਈ ਦਿੱਤੀ¢ ਇਸ ਮÏਕੇ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦੀ ਢਿੱਲੋਂ ਨਾਲ ਹੋਈ ਗੱਲਬਾਤ ਬੜੇ ਵਧੀਆ ਮਾਹÏਲ ਵਿਚ ਹੋਈ¢ ਉਨ੍ਹਾਂ ਨੇ ਆਸ ਪ੍ਰਗਟਾਈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ¢ ਬਿੰਦਰਾ ਨੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰੇਗੀ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਅਹਿਮ ਯੋਗਦਾਨ ਪਾਏਗੀ¢ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਅਤੇ ਮੈਂਬਰ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਆਂ ਉਚਾਈਆਂ ਤੱਕ ਲਿਜਾਉਣ ਲਈ ਪੂਰਾ ਸਹਿਯੋਗ ਦੇਵੇਗਾ¢ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਂਝੇ ਯਤਨਾਂ ਅਤੇ ਮਜ਼ਬੂਤ ਲੀਡਰਸ਼ਿਪ ਨਾਲ ਪਾਰਟੀ ਪੰਜਾਬ ਵਿਚ ਆਪਣਾ ਜਨਾਧਾਰ ਹੋਰ ਵਧਾਏਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ | ਬਿੰਦਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਨਵੀਆਂ ਬੁਲੰਦੀਆਂ ਹਾਸਿਲ ਕਰੇਗੀ ਅਤੇ ਲੋਕ ਸੇਵਾ ਦੇ ਆਪਣੇ ਮਿਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ¢

ਪਿਛਲੀ ਖ਼ਬਰ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ ਅਗਲੀ ਖ਼ਬਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਕਾਰੋਬਾਰੀ ਵਲੋਂ ਖ਼ੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।