ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਪੁਲਿਸ ਵਲੋਂ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਲੜਕੀ ਅਤੇ ਹੋਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਾਜਲ ਪੁੱਤਰੀ ਸਤਪਾਲ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਸੇ 'ਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਕਤ ਲੜਕੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੀ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਪ੍ਰਵੀਨ ਵਾਸੀ ਵਿਸ਼ਵਕਰਮਾ ਕਾਲੋਨੀ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਮਿਲਟਰੀ ਕੈਂਪ ਨੇੜਿਓਾ ਕਾਬੂ ਕੀਤਾ ਹੈ¢ ਤੀਜੇ ਮਾਮਲੇ ਵਿਚ ਪੁਲਿਸ ਨੇ ਲਾਡੀ ਸਿੰਘ ਵਾਸੀ ਖਹਿਰਾ ਬੇਟ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੰੂ ਨਿਊ ਰਿਸ਼ੀ ਨਗਰ ਕਾਲੋਨੀ ਨੇੜਿਓਾ ਕਾਬੂ ਕੀਤਾ ਹੈ¢ ਚÏਥੇ ਮਾਮਲੇ ਵਿਚ ਪੁਲਿਸ ਨੇ ਅਤੁੱਲ ਦੂਬੇ ਵਾਸੀ ਹੈਬੋਵਾਲ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੰਜਵੇਂ ਮਾਮਲੇ ਵਿਚ ਪੁਲਿਸ ਨੇ ਪਰਗਟ ਸਿੰਘ ਵਾਸੀ ਮਨਜੀਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 22 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਛੇਵੇਂ ਮਾਮਲੇ ਵਿਚ ਪੁਲਿਸ ਨੇ ਹਰਦੀਪ ਕੁਮਾਰ ਵਾਸੀ ਜਵਾਹਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਸੱਤਵੇਂ ਮਾਮਲੇ ਵਿਚ ਪੁਲਿਸ ਨੇ ਰਾਣੀ ਉਰਫ਼ ਸੁਨੀਤਾ ਉਰਫ਼ ਮੀਨੂ ਪਤਨੀ ਸਾਗਰ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਪੰਜ ਕਿੱਲੋ ਗਾਂਜਾ ਬਰਾਮਦ ਕੀਤਾ ਹੈ¢ ਅੱਠਵੇਂ ਮਾਮਲੇ ਵਿਚ ਪੁਲਿਸ ਨੇ ਸੁਮਿਤ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸੇ ਕਬਜ਼ਾ ਵਿਚ ਸਾਢੇ ਸਾਢੇ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰ ਲਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ |