ਆਲਮਗੀਰ, 3 ਜੂਨ (ਜਰਨੈਲ ਸਿੰਘ ਪੱਟੀ)-ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਹਸਪਤਾਲ 'ਚ ਜੇਰੇ ਇਲਾਜ ਕੌਂਸਲਰ ਜਗਦੇਵ ਸਿੰਘ ਜੱਗਾ ਦਾ ਹਾਲ-ਚਾਲ ਜਾਣਨ ਲਈ ਵਿਸ਼ੇਸ਼ ਤÏਰ 'ਤੇ ਪਹੁੰਚੇ¢ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਵਿਚ ਹੋਈਆਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦÏਰਾਨ ਨਗਰ ਕੌਂਸਲ ਰਾਏਕੋਟ ਤੋਂ ਵਾਰਡ ਨੰਬਰ 4 ਦੇ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ 'ਤੇ ਆਮ ਆਦਮੀ ਪਾਰਟੀ ਦੇ ਗੁੰਡਿਆਂ ਵਲੋਂ ਕੀਤੇ ਕਾਤਲਾਨਾ ਹਮਲੇ ਦੌਰਾਨ ਸ. ਜੱਗਾ ਅਤੇ ਉਸ ਦੇ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਜੋ ਕਿ ਹਸਪਤਾਲ ਵਿਖੇ ਜੇਰੇ ਇਲਾਜ ਹਨ, ਦਾ ਹਾਲ-ਚਾਲ ਜਾਣਿਆ ਅਤੇ ਟੈਲੀਫ਼ੋਨ 'ਤੇ ਉਨ੍ਹਾਂ ਦੀ ਗੱਲਬਾਤ ਇੰਡੀਅਨ ਨੈਸ਼ਨਲ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਾਲ ਕਰਵਾਈ¢ ਟੈਲੀਫ਼ੋਨ 'ਤੇ ਸ. ਖਹਿਰਾ ਨੇ ਜੱਗਾ ਨੂੰ ਹੌਸਲਾ ਦਿੰਦੇ ਹੋਏ ਉਨ੍ਹਾਂ ਦੇ ਜਲਦੀ ਸਿਹਤਯਾਬੀ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਚੋਣ ਨਤੀਜਿਆਂ ਦÏਰਾਨ ਜਗਦੇਵ ਸਿੰਘ ਜੱਗਾ ਵਲੋਂ ਸਭ ਤੋਂ ਜ਼ਿਆਦਾ ਵੋਟਾਂ ਲੈ ਕੇ ਜਿੱਤ ਹਾਸਲ ਕਰਨ 'ਤੇ ਮੁਬਾਰਕਬਾਦ ਵੀ ਦਿੱਤੀ ¢ ਉਪਰੰਤ ਗੱਲਬਾਤ ਕਰਦਿਆਂ ਪ੍ਰਧਾਨ ਢੀਂਡਸਾ ਤੇ ਸ. ਗਿੱਲ ਨੇ ਕਿਹਾ ਕਿ ਉਕਤ ਚੋਣਾਂ ਦÏਰਾਨ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਵਧੀਆ ਪ੍ਰਦਰਸ਼ਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਬੁਰੀ ਤਰ੍ਹਾਂ ਨਿਰਾਸ਼ ਹਨ¢ ਉਕਤ ਆਗੂਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਮÏਕੇ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਦਾ ਗਠਨ ਕੀਤਾ ਜਾਵੇਗਾ¢