ਆਲਮਗੀਰ, 3 ਜੂਨ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ ਵਿਖੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੀ ਰਹਿਨੁਮਾਈ ਹੇਠ ਐਸ.ਸੀ.ਡੀ. ਗੌਰਮਿੰਟ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ 'ਤੇ ਵਿਸ਼ੇਸ਼ ਸੈਮੀਨਾਰ ਕੀਤਾ | ਇਸ ਮÏਕੇ ਐਸ.ਸੀ.ਡੀ. ਗÏਰਮਿੰਟ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਦੂਸ਼ਣ ਅਤੇ ਬਚਾਓ ਸਬੰਧੀ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ¢ ਇਸੇ ਦÏਰਾਨ ਸੁਖਮੀਤ ਸਿੰਘ ਖੰਨਾ, ਐਨ.ਐਸ. ਸੋਢੀ, ਹਰਜੋਤ ਸਿੰਘ, ਪ੍ਰਵੀਨ ਬਾਂਸਲ ਸਮੇਤ ਵੱਖ ਵੱਖ ਨੁਮਾਇੰਦਿਆਂ ਨੇ ਵਾਤਾਵਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ¢ ਉਪਰੰਤ ਸੁਖਮੀਤ ਖੰਨਾ ਨੇ ਵਾਤਾਵਰਨ ਬਾਰੇ ਕਿਹਾ ਕਿ ਸਮਾਜਿਕ ਅਤੇ ਕੁਦਰਤੀ ਵਾਤਾਵਰਨ ਦੋਵੇਂ ਸੰਭਾਲਣੇ ਬਹੁਤ ਜ਼ਰੂਰੀ ਹਨ¢ ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲਣ ਲਈ ਸਾਨੂੰ ਵੱਡੀ ਗਿਣਤੀ ਵਿਚ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਇਸੇ ਤਰ੍ਹਾਂ ਹੀ ਸਮਾਜਿਕ ਵਾਤਾਵਰਨ ਨੂੰ ਸੰਭਾਲਣ ਦੇ ਯਤਨਾਂ ਤਹਿਤ ਇਕ-ਦੂਸਰੇ ਨਾਲ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਦਿਖਾਉਂਦਿਆਂ ਵਿਚਰਨਾ ਚਾਹੀਦਾ ਹੈ ਤਾਂ ਜੋ ਸਮਾਜਿਕ ਤਾਣਾ ਬਾਣਾ ਠੀਕ ਤਰੀਕੇ ਚੱਲਦਾ ਰਹੇ¢ ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਦਾ ਸਭਿਆਚਾਰ ਸਾਨੂੰ ਦੱਸਦਾ ਹੈ ਕਿ ਸਾਡੇ ਬਜ਼ੁਰਗਾਂ ਨੇ ਪਿਆਰ, ਮਿਲਵਰਤਨ ਅਤੇ ਨਿਮਰਤਾ ਦੀ ਭਾਵਨਾ ਨਾਲ ਹੀ ਪੂਰੀ ਦੁਨੀਆ ਦੇ ਦਿਲਾਂ 'ਤੇ ਰਾਜ ਕੀਤਾ ਹੈ¢ ਇਸ ਮÏਕੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ¢