ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਉੱਘੇ ਸਮਾਜ ਸੇਵਕ ਅਤੇ ਪੰਜਾਬ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਘਈ ਅੱਜ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋ ਗਏ ਹਨ | ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ ਦੀ ਅਗਵਾਈ ਹੇਠ ਕਰਵਾਈ ਗਈ¢ ਇਸ ਮÏਕੇ ਕਮਲ ਚੇਤਲੀ ਅਤੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਰਜਿੰਦਰ ਘਈ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਲੜਾਈ ਲੜਨ ਵਾਲੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਰਜਿੰਦਰ ਘਈ ਵਰਗੇ ਸਮਾਜਿਕ ਖੇਤਰ ਨਾਲ ਜੁੜੇ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ | ਰਜਿੰਦਰ ਘਈ ਨੇ ਵੀ ਇਸ ਮÏਕੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਅਜਿਹੀ ਸਿਆਸੀ ਤਾਕਤ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨÏਜਵਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰ ਸਕੇ¢ ਸਮਾਗਮ ਦÏਰਾਨ ਮÏਜੂਦ ਅਕਾਲੀ ਆਗੂਆਂ ਨੇ ਵੀ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ ¢ ਇਸ ਮÏਕੇ ਯੂਥ ਆਗੂ ਕੰਵਲਜੀਤ ਸਿੰਘ, ਪ੍ਰਭਜੋਤ ਸਿੰਘ ਗੋਰਾ, ਐਡਵੋਕੇਟ ਸਾਗਰ, ਲਕਸ਼ਿਆ ਅਤੇ ਗੁਰਪ੍ਰੀਤ ਸਿੰਘ ਸਲੂਜਾ ਆਦਿ ਹਾਜ਼ਰ ਸਨ