ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਮੁਬਾਰਕਬਾਦ ਦਿੱਤੀ¢ ਸ. ਟਿੱਕਾ ਨੇ ਸ. ਢਿੱਲੋਂ ਨੂੰ ਗੁਲਦਸਤਾ ਭੇਟ ਕੀਤਾ¢ ਇਸ ਮÏਕੇ ਸ. ਟਿੱਕਾ ਨੇ ਕਿਹਾ ਕਿ ਸ. ਢਿੱਲੋਂ ਇਕ ਸੁਲਝੇ ਹੋਏ ਸਿਆਸਤਦਾਨ ਅਤੇ ਪੰਜਾਬ ਦੇ ਵੱਡੇ ਤੇ ਸਫਲ ਕਾਰੋਬਾਰੀ ਹੋਣ ਤੋਂ ਇਲਾਵਾ ਮਿਹਨਤੀ ਆਗੂ ਹਨ¢ ਉਨ੍ਹਾਂ ਨੂੰ ਪੰਜਾਬ ਦੀ ਅਰਥ ਵਿਵਸਥਾ ਬਾਰੇ ਅਤੇ ਇਸ ਦੀ ਰਾਜਨੀਤਿਕ ਤੇ ਸਮਾਜਿਕ ਹਾਲਤ ਬਾਰੇ ਪੂਰਾ ਗਿਆਨ ਹੈ¢ ਉਨ੍ਹਾਂ ਆਖਿਆ ਕਿ ਸ. ਢਿੱਲੋਂ ਦੀ ਅਗਵਾਈ ਵਿਚ ਪੰਜਾਬ ਵਿਚ ਭਾਜਪਾ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਹੋਵੇਗੀ ਅਤੇ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ. ਢਿੱਲੋਂ ਦਾ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿਚ ਵੱਡਾ ਯੋਗਦਾਨ ਹੋਵੇਗਾ¢