ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਵੀਰਵਾਰ ਸ਼ਾਮ ਅਚਾਨਕ ਛਾਏ ਕਾਲੇ ਬੱਦਲਾਂ ਅਤੇ ਤੇਜ਼ ਹਵਾਵਾਂ ਨੇ ਮੌਸਮ ਦਾ ਮਿਜ਼ਾਜ ਹੀ ਬਦਲ ਦਿੱਤਾ | ਦਿਨ ਭਰ ਪੈ ਰਹੀ ਤਿੱਖੀ ਗਰਮੀ ਅਤੇ ਹੰੁਮ੍ਹਸ ਤੋਂ ਪ੍ਰੇਸ਼ਾਨ ਲੋਕਾਂ ਨੰੂ ਸ਼ਾਮ ਵੇਲੇ ਮੌਸਮ ਦੇ ਸੁਹਾਵਣੇ ਹੋਣ ਨਾਲ ਵੱਡੀ ਰਾਹਤ ਮਿਲੀ | ਸ਼ਾਮ ਕਰੀਬ ਸੂਰਜ ਡੁੱਬਣ ਤੋਂ ਪਹਿਲਾਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਢੱਕ ਗਿਆ ਅਤੇ ਤੇਜ਼ ਹਵਾਵਾਂ ਚੱਲਣ ਲੱਗ ਪਈਆਂ | ਮੌਸਮ ਵਿਚ ਆਏ ਇਸ ਅਚਾਨਕ ਬਦਲਾਅ ਨਾਲ ਤਾਪਮਾਨ ਵਿਚ ਵੀ ਗਿਰਾਵਟ ਮਹਿਸੂਸ ਕੀਤੀ ਗਈ | ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਇਸ ਬਦਲੇ ਮੌਸਮ ਦਾ ਆਨੰਦ ਮਾਣਦੇ ਨਜ਼ਰ ਆਏ | ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕਾਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਵੀ ਕਾਫ਼ੀ ਚਹਿਲ ਪਹਿਲ ਦੇਖਣ ਨੰੂ ਮਿਲੀ | ਮੌਸਮ ਦੇ ਇਸ ਬਦਲੇ ਮਿਜ਼ਾਜ ਨੇ ਸ਼ਹਿਰ ਵਾਸੀਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆ ਦਿੱਤੀ ਅਤੇ ਲੋਕਾਂ ਨੇ ਆਸ ਜਤਾਈ ਕਿ ਆਉਣ ਵਾਲੇ ਦਿਨਾਂ ਵਿਚ ਵੀ ਗਰਮੀ ਤੋਂ ਕੁੱਝ ਰਾਹਤ ਮਿਲੇਗੀ |