ਸ਼ਹਿਰ ਦੇ ਕੁੱਝ ਨਾਮੀ ਨਿੱਜੀ ਸਕੂਲਾਂ ਵਲੋਂ ਸੂਬਾ ਸਰਕਾਰ ਦੇ ਛੁੱਟੀਆਂ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਕੂਲਾਂ ਵਲੋਂ ਬੱਚਿਆਂ ਨੰੂ ਬਿਨਾਂ ਵਰਦੀ ਤੋਂ ਸਕੂਲਾਂ ਵਿਚ ਪੜ੍ਹਾਈ ਲਈ ਬੁਲਾਇਆ ਜਾ ਰਿਹਾ ਹੈ, ਜਿਸ 'ਤੇ ਬੱਚਿਆਂ ਦੇ ਮਾਪਿਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਦ ਸੂਬਾ ਸਰਕਾਰ ਨੇ ਗਰਮੀਆਂ ਕਾਰਨ ਸਕੂਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤਾਂ ਇਨ੍ਹਾਂ ਸਕੂਲਾਂ ਵਲੋਂ ਸਰਕਾਰ ਦੇ ਨਿਰਦੇਸ਼ਾਂ ਨੂੰ ਕਿਉਂ ਨਹੀਂ ਮੰਨਿਆ ਜਾ ਰਿਹਾ ਹੈ | ਉਨ੍ਹਾਂ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ | ਜਦ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |