05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੇਂਦਰੀ ਜੇਲ੍ਹ 'ਚੋਂ ਅਫ਼ੀਮ ਬਰਾਮਦ

ਅਜੀਤ ਡੈਸਕ 05-06-2026

ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦÏਰਾਨ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਨੇ ਇਸ ਸੰਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਪਰਗਟ ਸਿੰਘ ਉਰਫ਼ ਬਿੰਦੂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਹਾਇਕ ਸੁਪਰੀਡੈਂਟ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਇਕ ਅਪਰਾਧਿਕ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ | ਜਦੋਂ ਬੀਤੀ ਰਾਤ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਸ ਦੇ ਕਬਜ਼ੇ 'ਚੋਂ 6 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਹ ਅਫ਼ੀਮ ਕਿਸ ਤਰੀਕੇ ਨਾਲ ਪਹੁੰਚਾਈ ਗਈ ਹੈ¢ ਉਨ੍ਹਾਂ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ¢

ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਲਾਪਤਾ ਅਗਲੀ ਖ਼ਬਰ ਨਿੱਜੀ ਸਕੂਲਾਂ ਵਲੋਂ ਛੁੱਟੀਆਂ ਨੰੂ ਲੈ ਕੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।