ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੜੀ ਮੁਹੱਲਾ ਤੋਂ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸੰਬੰਧੀ ਉਸ ਦੇ ਪਿਤਾ ਡਿੰਪਲ ਚੋਪੜਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਸਮੀਰ ਚੋਪੜਾ ਰੈਪੀਡੋ ਦਾ ਕੰਮ ਕਰਦਾ ਹੈ ਅਤੇ ਬੀਤੇ ਦਿਨ ਘਰੋਂ ਗਿਆ, ਪਰ ਵਾਪਸ ਨਹੀਂ ਆਇਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੇ ਲੜਕੇ ਨੂੰ ਕੁੱਝ ਵਿਅਕਤੀਆਂ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ | ਸ਼ਿਕਾਇਤਕਰਤਾ ਵਲੋਂ ਉੱਚ ਅਧਿਕਾਰੀਆਂ ਤੋਂ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕੀਤੀ ਹੈ |