05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਟਰੈਵਲ ਏਜੰਟਾਂ ਵਲੋਂ ਠੱਗੇ ਪੈਸੇ ਪੁਲਿਸ ਨੇ ਕਰਵਾਏ ਵਾਪਸ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਏ 17 ਪੀੜਤਾਂ ਨੂੰ ਸਹਾਇਕ ਪੁਲਿਸ ਕਮਿਸ਼ਨਰ ਸਿਵਲ ਲਾਈਨ ਸਰਬਜੀਤ ਸਿੰਘ ਨੇ ਸਬ ਡਵੀਜ਼ਨ ਮੈਜਿਸਟ੍ਰੇਟ (ਪੂਰਬੀ) ਦੀ ਹਾਜ਼ਰੀ 'ਚ ਪੈਸੇ ਵਾਪਸ ਕਰਵਾਏ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਿਸ ਕਮਿਸ਼ਨਰ ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਟਰੈਵਲ ਏਜੰਟ ਅਮਿਤ ਮਲਹੋਤਰਾ ਅਤੇ ਵੀਨੂੰ ਮਲਹੋਤਰਾ ਨੂੰ ਗਿ੍ਫ਼ਤਾਰ ਕਰਕੇ ਲੋਕਾਂ ਨਾਲ ਪੈਸਿਆਂ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਪਾਸੋਂ ਕੁੱਲ 1 ਕਰੋੜ 7 ਲੱਖ 86 ਹਜ਼ਾਰ 594 ਰੁਪਏ ਬਰਾਮਦ ਕੀਤੇ ਗਏ ਸਨ¢ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਠੱਗੀ ਦਾ ਸ਼ਿਕਾਰ ਹੋਏ 17 ਪੀੜਤਾਂ ਨੂੰ ਬਣਦੀ ਰਕਮ ਵਾਪਸ ਕਰਨ ਦੇ ਹੁਕਮ ਦਿੱਤੇ ਗਏ ਸਨ¢ ਇਨ੍ਹਾਂ ਹੁਕਮਾਂ ਨੂੰ ਮੁੱਖ ਰੱਖਦੇ ਹੋਏ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ ਹਨ¢ ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਨਹੀਂ ਪਹੁੰਚ ਸਕੇ ਉਨ੍ਹਾਂ ਨੂੰ ਵੀ ਜਲਦ ਬੁਲਾ ਕੇ ਪੈਸੇ ਵਾਪਸ ਕਰ ਦਿੱਤੇ ਜਾਣਗੇ¢
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨਾਲ ਪੰਜਾਬ ਭਾਜਪਾ ਨੰੂ ਮਿਲੇਗੀ ਨਵੀਂ ਦਿਸ਼ਾ-ਹਰਗੋਬਿੰੰਦ ਤਿਵਾੜੀ ਅਗਲੀ ਖ਼ਬਰ ਸ਼ੱਕੀ ਹਾਲਾਤ 'ਚ ਨੌਜਵਾਨ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।