04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਨਾਲ ਪੰਜਾਬ ਭਾਜਪਾ ਨੰੂ ਮਿਲੇਗੀ ਨਵੀਂ ਦਿਸ਼ਾ-ਹਰਗੋਬਿੰੰਦ ਤਿਵਾੜੀ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਭਾਜਪਾ ਆਗੂ ਹਰਗੋਬਿੰਦ ਤਿਵਾੜੀ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੰੂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਤਾਜਪੋਸ਼ੀ ਨਾਲ ਪੰਜਾਬ ਭਾਜਪਾ ਨੰੂ ਨਵੀਂ ਦਿਸ਼ਾ ਅਤੇ ਮਜ਼ਬੂਤ ਲੀਡਰਸ਼ਿਪ ਮਿਲੇਗੀ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਵਿਸ਼ਾਲ ਤਜਰਬੇ ਅਤੇ ਲੋਕਾਂ ਨਾਲ ਜੁੜੇ ਸੁਭਾਅ ਦਾ ਲਾਭ ਪਾਰਟੀ ਨੰੂ ਜ਼ਰੂਰ ਮਿਲੇਗਾ | ਹਰਗੋਬਿੰਦ ਤਿਵਾੜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਵਿਕਾਸ ਯਾਤਰਾ ਨਾਲ ਜੁੜਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 117 ਸੀਟਾਂ 'ਤੇ ਪੂਰੀ ਤਾਕਤ ਨਾਲ ਲੜੇਗੀ ਅਤੇ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਾਉਣ ਲਈ ਜਨਤਾ ਦਾ ਸਮਰਥਨ ਹਾਸਲ ਕਰੇਗੀ | ਇਸ ਮੌਕੇ ਉਨ੍ਹਾਂ ਨਾਲ ਰਾਜੀਵ ਕਤਨਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੀਸੂ ਵਲੋਂ ਲਗਾਏ 11ਵੇਂ ਮੈਗਾ ਨੌਕਰੀ ਮੇਲੇ 'ਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੁੰਡੀਆਂ ਨੇ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਟਰੈਵਲ ਏਜੰਟਾਂ ਵਲੋਂ ਠੱਗੇ ਪੈਸੇ ਪੁਲਿਸ ਨੇ ਕਰਵਾਏ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।