04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਸੀਨੀਅਰ ਕਾਂਗਰਸੀ ਆਗੂ ਬਾਵਾ ਵਲੋਂ ਮੁਲਾਕਾਤ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਦੇ ਲੁਧਿਆਣਾ ਆਉਣ 'ਤੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਮੁੱਠ ਅਤੇ ਇਕਜੁੱਟ ਹੈ | ਇਸ ਮੌਕੇ ਬਾਵਾ ਨੇ ਕਿਹਾ ਕਿ ਰਾਜਾ ਵੜਿੰਗ ਦੇ ਹੌਸਲੇ ਬੁਲੰਦ ਹਨ, ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕਰਨ ਅਤੇ ਮੌਜੂਦਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬੀਆਂ ਨੂੰ ਜਾਣੂ ਕਰਵਾਉਣ ਲਈ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 2027 ਵਿਚ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ ਜੋ ਬਲੈਕ ਬੋਰਡ 'ਤੇ ਲਿਖਿਆ ਸੱਚ ਹੈ, ਵਿਰੋਧੀਆਂ ਨੂੰ ਪੜ੍ਹ ਲੈਣਾ ਚਾਹੀਦਾ ਹੈ | ਇਸ ਮੌਕੇ ਨੀਟ ਦਾ ਪੇਪਰ ਲੀਕ ਹੋਣ 'ਤੇ ਕਾਂਗਰਸੀ ਵਰਕਰਾਂ ਨੇ ਭਾਰੀ ਰੋਸ ਪ੍ਰਦਰਸ਼ਨ ਵੀ ਕੀਤਾ ਜਿਸ ਨੂੰ ਸੰਬੋਧਨ ਕਰਦਿਆਂ ਬਾਵਾ ਨੇ ਕਿਹਾ ਕਿ ਹੁਣ ਭਾਜਪਾ ਦੇ ਨੇਤਾ ਕਿੱਥੇ ਹਨ ਜਿਹੜੇ ਸਮੋਸਿਆਂ ਦੇ ਵਧੇ ਰੇਟ 'ਤੇ ਸੁਰਖੀਆਂ ਬਟੋਰਦੇ ਸਨ | ਬਾਵਾ ਨੇ ਕਿਹਾ ਕਿ ਭਾਜਪਾ ਅਤੇ 'ਆਪ' ਸਰਕਾਰ ਦੀ ਨੀਤੀ ਅਤੇ ਨੀਅਤ ਪੰਜਾਬੀਆਂ ਲਈ ਸਾਫ਼ ਨਹੀਂ, ਹੁਣ ਲੋਕ ਇਹਨਾਂ ਤੋਂ ਨਿਜਾਤ ਚਾਹੁੰਦੇ ਹਨ | ਇਸ ਸਮੇਂ ਰਾਜਾ ਵੜਿੰਗ ਦੇ ਸਿਆਸੀ ਸਕੱਤਰ ਜਗਸੀਰ ਸਿੰਘ ਵੀ ਹਾਜਰ ਸਨ |
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਸੀਸੂ ਵਲੋਂ ਲਗਾਏ 11ਵੇਂ ਮੈਗਾ ਨੌਕਰੀ ਮੇਲੇ 'ਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਮੁੰਡੀਆਂ ਨੇ ਵੰਡੇ ਨਿਯੁਕਤੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।