04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੈਨੇਡਾ ਦੌਰੇ ਦੌਰਾਨ ਅਕਾਲੀ ਦਲ ਦੇ ਵਫ਼ਦ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ-ਪੀਤਾ ਆਲਮਗੀਰ

ਅਜੀਤ ਡੈਸਕ 05-06-2026
ਆਲਮਗੀਰ, 4 ਜੂਨ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ ਦੇ ਕੌਮੀ ਆਗੂ ਗੁਰਪ੍ਰੀਤ ਸਿੰਘ ਪੀਤਾ ਆਲਮਗੀਰ ਨੇ ਕੈਨੇਡਾ ਤੋਂ ਟੈਲੀਫੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਵਲੋਂ ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਬਰਕੰਦੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਰਜਿੰਦਰ ਸਿੰਘ ਮੱਖਣ ਬਰਾੜ , ਪਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਝੱਬਰ, ਸਤਵਿੰਦਰਪਾਲ ਸਿੰਘ ਢੱਟ, ਹਰਜਾਪ ਸਿੰਘ ਸੰਘਾ, ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕਮਲ ਸਿੰਘ ਭੁੱਲਰ ਤੇ ਅਧਾਰਤ ਇੱਕ ਵਫਦ 11 ਜੂਨ ਤੋਂ ਕੈਨੇਡਾ ਦੇ ਦੌਰੇ ਲਈ ਆ ਰਿਹਾ ਹੈ | ਉਕਤ ਵਫ਼ਦ ਐਨ. ਆਰ. ਆਈ. ਭੈਣ, ਭਰਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਏਗਾ ਅਤੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਵਿਚ ਲੋੜੀਂਦੀਆਂ ਸਹੂਲਤਾਂ ਬਾਰੇ ਉਨ੍ਹਾਂ ਦੇ ਵਿਚਾਰ ਵੀ ਇੱਕਤਰ ਕਰੇਗਾ | ਨੌਜਵਾਨ ਆਗੂ ਪੀਤਾ ਆਲਮਗੀਰ ਨੇ ਕੈਨੇਡਾ ਵਸਦੇ ਪੰਜਾਬੀ ਭਾਈਚਾਰੇ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਪੂਰਨ ਸਹਿਯੋਗ ਅਤੇ ਸਮਰਥਨ ਦੇਣਗੇ, ਕਿਉਕਿ ਪੰਜਾਬ ਆਪਣਾ ਜੱਦੀ ਘਰ ਹੈ, ਅਤੇ ਇਸਦੀ ਤਰੱਕੀ, ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਆਓ ਮਿਲਕੇ ਪੰਜਾਬੀਆਂ ਦੀ ਇਕਲੌਤੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੀਏ |
ਪਿਛਲੀ ਖ਼ਬਰ ਹਲਕਾ ਗਿੱਲ ਅੰਦਰਲੇ ਪਿੰਡਾਂ ਦੇ ਸਰਬਪੱਖੀ ਕੰਮ ਜੰਗੀ ਪੱਧਰ 'ਤੇ ਜਾਰੀ-ਵਿਧਾਇਕ ਸੰਗੋਵਾਲ ਅਗਲੀ ਖ਼ਬਰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਬੀਬੀ ਗੁਰਦਿਆਲ ਕÏਰ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।