04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹਲਕਾ ਗਿੱਲ ਅੰਦਰਲੇ ਪਿੰਡਾਂ ਦੇ ਸਰਬਪੱਖੀ ਕੰਮ ਜੰਗੀ ਪੱਧਰ 'ਤੇ ਜਾਰੀ-ਵਿਧਾਇਕ ਸੰਗੋਵਾਲ

ਅਜੀਤ ਡੈਸਕ 05-06-2026
• ਡੇਹਲੋਂ ਦੇ ਵਿਕਾਸ ਕਾਰਜਾਂ ਲਈ ਕਰੀਬ 18 ਲੱਖ ਦੀ ਗਰਾਂਟ ਜਾਰੀ, 25 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ
ਡੇਹਲੋਂ, 4 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਅੰਦਰ ਜਿੱਥੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਉਸ ਦੇ ਨਾਲ ਹੀ ਹਲਕਾ ਗਿੱਲ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗਰਾਂਟ ਨਾਲ ਬਿਨਾਂ ਭੇਦ-ਭਾਵ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਤੋਂ ਸਾਬਤ ਹੋ ਚੁੱਕਾ ਹੈ ਕਿ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਦੂਸਰੀਆਂ ਪਾਰਟੀਆਂ ਦੇ ਮੁਕਾਬਲੇ ਸਭ ਤੋਂ ਵੱਧ ਵਿਕਾਸ ਦੇ ਕੰਮ ਹੋ ਰਹੇ ਹਨ | ਇਹ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਸਬਾ ਡੇਹਲੋਂ ਅੰਦਰ ਵਿਕਾਸ ਕੰਮਾਂ ਸੰਬੰਧੀ ਬਲਾਕ ਅਧਿਕਾਰੀਆਂ, ਸੰਮਤੀ ਮੈਂਬਰਾਂ ਸਮੇਤ ਪੰਚਾਇਤ ਮੈਂਬਰਾਂ ਨਾਲ ਅਹਿਮ ਵਿਚਾਰ ਚਰਚਾ ਸਮੇਂ ਕੀਤਾ | ਵਿਧਾਇਕ ਸੰਗੋਵਾਲ ਨੇ ਦੱਸਿਆ ਕਿ ਡੇਹਲੋਂ ਅੰਦਰ ਗਲੀਆਂ ਨੂੰ ਪੱਕਾ ਕਰਨ ਸਮੇਤ ਵਿਕਾਸ ਕੰਮਾਂ ਲਈ ਕਰੀਬ 18 ਲੱਖ ਦੀ ਗਰਾਂਟ ਖ਼ਰਚ ਕੀਤੀ ਜਾ ਰਹੀ ਹੈ ਅਤੇ ਡੇਹਲੋਂ ਅੰਦਰ 25 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਭਰਪੂਰ ਕਮਿਊਨਿਟੀ ਸੈਂਟਰ ਬਣਾਇਆ ਜਾ ਰਿਹਾ ਹੈ | ਵਿਧਾਇਕ ਸੰਗੋਵਾਲ ਨੇ ਕਿਹਾ ਕਿ ਹਲਕਾ ਗਿੱਲ ਦੇ ਸਰਬਪੱਖੀ ਵਿਕਾਸ ਲਈ ਵੱਡੀ ਰਾਸ਼ੀ ਵਿਚ ਗਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਬਿਨਾਂ ਭੇਦ-ਭਾਵ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਗਿੱਲ ਅੰਦਰ ਕੋਈ ਰਸਤਾ ਕੱਚਾ ਨਹੀ ਰਹਿਣ ਦਿੱਤਾ ਜਾਵੇਗਾ ਕਿਉਂਕਿ ਕੱਚੇ ਰਸਤਿਆਂ ਨੂੰ ਪੰਚਾਇਤਾਂ ਦੀ ਸਲਾਹ ਨਾਲ ਕੰਕਰੀਟ ਅਤੇ ਲੌਕਟਾਇਲਾਂ ਲਗਾ ਕੇ ਪੱਕਾ ਕੀਤਾ ਜਾ ਰਿਹਾ ਹੈ | ਵਿਧਾਇਕ ਸੰਗੋਵਾਲ ਨੇ ਸੂਬੇ ਦੇ ਹਰ ਵਰਗ ਲਈ ਬਣਦੀਆਂ ਸਹੂਲਤਾਂ ਪ੍ਰਦਾਨ ਕਰ ਕੇ 'ਆਪ' ਸਰਕਾਰ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੀ ਭਲਾਈਹਿੱਤ 'ਆਪ' ਸਰਕਾਰ ਨੇ ਪਹਿਲੀਆਂ ਸਾਰੀਆਂ ਸਰਕਾਰਾਂ ਦੇ ਕੰਮਾਂ ਨੂੰ ਪਛਾੜਦਿਆਂ 4 ਸਾਲਾਂ ਦੇ ਰਾਜ ਅੰਦਰ ਹੀ ਵਧੇਰੇ ਲੋਕ ਹਿਤਾਂ ਸੰਬੰਧੀ ਕੰਮ ਕਰਨ ਦਾ ਰਿਕਾਰਡ ਬਣਾਇਆ ਹੈ | ਇਸ ਮੌਕੇ ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਪੀ. ਏ. ਜਸਵਿੰਦਰ ਸਿੰਘ ਜੱਸੀ, ਸੰਮਤੀ ਮੈਂਬਰ ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਕੰਦਰ ਸਿੰਘ ਡੇਹਲੋਂ, ਸੰਮਤੀ ਮੈਂਬਰ ਜਗਰੂਪ ਸਿੰਘ ਗਿੱਲ ਡੇਹਲੋਂ, ਬੀ. ਡੀ. ਪੀ. ਓ. ਜਸਤਿੰਦਰ ਸਿੰਘ ਝੱਜ, ਸੈਕਟਰੀ ਕਿਰਨਪਾਲ ਸਿੰਘ, ਪੰਚ ਅੰਕੁਸ਼ ਗੋਇਲ ਡੇਹਲੋਂ, ਪੰਚ ਰਮਨਜੋਤ ਸਿੰਘ ਗਿੱਲ, ਪੰਚ ਦਰਸ਼ਨ ਸਿੰਘ, ਪੰਚ ਜਸਵੀਰ ਸਿੰਘ ਸੋਨੀ ਗਿੱਲ, ਪੰਚ ਗੁਰਮੇਲ ਸਿੰਘ ਗੇਲਾ, ਪੰਚ ਰਵਿੰਦਰਪਾਲ ਸਿੰਘ ਰਵੀ ਗਿੱਲ, ਲਾਡੀ ਡੇਹਲੋਂ, ਨਰਿੰਦਰਪਾਲ ਸਿੰਘ, ਰਾਜੂ ਡੇਹਲੋਂ, ਹਰਜਿੰਦਰ ਸਿੰਘ ਚੀਮਾ, ਗਿੱਲ-ਬੀ, ਕੇਸਰ ਸਿੰਘ, ਜੁਗਰਾਜ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 6 ਬੱਚਿਆਂ ਨੂੰ ਭੀਖ ਮੰਗਦਿਆਂ ਕੀਤਾ ਰੈਸਕਿਊ ਅਗਲੀ ਖ਼ਬਰ ਕੈਨੇਡਾ ਦੌਰੇ ਦੌਰਾਨ ਅਕਾਲੀ ਦਲ ਦੇ ਵਫ਼ਦ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ-ਪੀਤਾ ਆਲਮਗੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।