ਆਲੀਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਢਿੱਲੋਂ ਨੂੰ ਮਿਲ ਕੇ ਦਿੱਤੀ ਵਧਾਈ
ਅਜੀਤ ਡੈਸਕ
05-06-2026
ਹੰਬੜਾਂ, 4 ਜੂਨ (ਮੇਜਰ ਹੰਬੜਾਂ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ ਵਲੋਂ ਆਪਣੇ ਸਾਥੀਆਂ ਨਾਲ ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮਿਲ ਕੇ ਵਧਾਈ ਦਿੱਤੀ ਤੇ ਕਿਹਾ ਕਿ ਸ: ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਭਾਜਪਾ ਹੋਰ ਮਜ਼ਬੂਤ ਹੋਵੇਗੀ | ਸ: ਆਲੀਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਮਿਹਨਤੀ ਆਗੂ ਹਨ, ਜਿਨ੍ਹਾਂ ਦੇ ਪੰਜਾਬ 'ਚ ਭਾਜਪਾ ਦੀ ਵਾਗਡੋਰ ਸੰਭਾਲਣ ਨਾਲ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਸ਼ਾਨਦਾਰ ਜਿੱਤਾਂ ਦਰਜ ਕਰਕੇ ਨਵਾਂ ਇਤਿਹਾਸ ਸਿਰਜੇਗੀ ਤੇ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਤੁਰ ਸਕੇਗਾ | ਆਲੀਵਾਲ ਨੇ ਕਿਹਾ ਕਿ ਅੱਜ 'ਆਪ' ਸਰਕਾਰ ਦੇ ਰਾਜ 'ਚ ਸੂਬੇ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਤੇ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ, ਜਿਸ ਲਈ 'ਆਪ' ਸਰਕਾਰ ਨੂੰ ਸੂਬੇ 'ਚੋਂ ਚਲਦਾ ਕਰਕੇ ਸੂਬੇ ਅੰਦਰ ਭਾਜਪਾ ਦੀ ਸਰਕਾਰ ਲਿਆਉਣਾ ਬੇਹੱਦ ਜ਼ਰੂਰੀ ਹੈ | ਕੇਵਲ ਸਿੰਘ ਢਿੱਲੋਂ ਇਕ ਨਿਧੱੜਕ ਆਗੂ ਹਨ ਜੋ ਕਿ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ 'ਚ ਵੱਡਾ ਰੋਲ ਅਦਾ ਕਰਨਗੇ ਤੇ ਉਨ੍ਹਾਂ ਦੇ ਸੂਬੇ ਦੇ ਭਾਜਪਾ ਪ੍ਰਧਾਨ ਬਣਨ ਨਾਲ ਹਰ ਪਾਸੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ, ਚੇਅਰਮੈਨ ਬਲਵਿੰਦਰ ਸਿੰਘ ਸ਼ੇਖਕੁੱਤਬ, ਸਿਮਰਨਜੀਤ ਸਿੰਘ ਢਿੱਲੋਂ, ਮਨਦੀਪ ਕੁਮਾਰ ਮੱਲਣ, ਕਪਿਲ ਗੁਪਤਾ ਹੰਬੜਾਂ, ਬਾਬੂ ਵਿਜੇ ਕੁਮਾਰ ਮੱਲਣ, ਸ਼ਿੰਗਾਰਾ ਸਿੰਘ, ਸਾਬਕਾ ਪੰਚ ਬਲਵਿੰਦਰ ਸਿੰਘ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ |