04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਿਵਲ ਹਸਪਤਾਲ 'ਚ ਵੀਡੀਓ ਬਣਾਉਣ 'ਤੇ ਰੋਕਣ ਤੋਂ ਭੜਕੇ ਨੌਜਵਾਨ ਨੇ ਕੀਤਾ ਡਾਕਟਰ 'ਤੇ ਹਮਲਾ

ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਡਾ. ਤਰਲੋਚਨ ਸਿੰਘ)-ਸਿਵਲ ਹਸਪਤਾਲ 'ਚ ਬੀਤੀ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਬੱਚਿਆਂ ਦੇ ਵਾਰਡ 'ਚ ਵੀਡੀਓ ਬਣਾਉਣ ਤੋਂ ਰੋਕਣ 'ਤੇ ਨÏਜਵਾਨ ਨੇ ਡਾਕਟਰ 'ਤੇ ਹਮਲਾ ਕਰ ਦਿੱਤਾ¢ ਘਟਨਾ ਤੋਂ ਬਾਅਦ ਹਸਪਤਾਲ ਦੇ ਡਾਕਟਰ ਤੇ ਕਰਮਚਾਰੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਨੌਜਵਾਨ ਵਲੋਂ ਕੀਤੀ ਇਸ ਹਰਕਤ ਦੀ ਜੰਮ ਕੇ ਨਿੰਦਾ ਕੀਤੀ¢ ਘਟਨਾ ਦੀ ਸੂਚਨਾ ਮਿਲਦੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮÏਕੇ 'ਤੇ ਪਹੁੰਚੀ¢ ਮਿਲੀ ਜਾਣਕਾਰੀ ਅਨੁਸਾਰ ਰਾਤ ਕਰੀਬ 11.15 ਵਜੇ ਜੱਚਾ-ਬੱਚਾ ਵਿਭਾਗ 'ਚ ਤਾਇਨਾਤ ਡਾਕਟਰ ਰੋਜ਼ਾਨਾ ਦੀ ਤਰ੍ਹਾਂ ਮਰੀਜ਼ਾਂ ਦੀ ਸਿਹਤ ਦਾ ਹਾਲ ਦੇਖਣ ਲਈ ਪਹੁੰਚਿਆ¢ ਇਸੇ ਦÏਰਾਨ ਉਨ੍ਹਾਂ ਇਕ ਨੌਜਵਾਨ ਨੂੰ ਵਾਰਡ ਦੇ ਅੰਦਰ ਬੱਚਿਆਂ ਦੀ ਵੀਡੀਓ ਬਣਾਉਂਦੇ ਦੇਖਿਆ ਤਾਂ ਉਸ ਨੰੂ ਅਜਿਹਾ ਕਰਨ ਤੋਂ ਰੋਕ ਦਿੱਤਾ, ਜਿਸ 'ਤੇ ਭੜਕੇ ਨÏਜਵਾਨ ਨੇ ਡਾਕਟਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ¢ ਅੱਖੀਂ ਦੇਖਣ ਵਾਲਿਆਂ ਅਨੁਸਾਰ ਵਿਵਾਦ ਇੰਨਾ ਵੱਧ ਗਿਆ ਕਿ ਨÏਜਵਾਨ ਆਪਣੇ ਆਪ ਤੋਂ ਬਾਹਰ ਹੋ ਗਿਆ¢ ਡਾਕਟਰ ਨਾਲ ਹੋਈ ਕੁੱਟਮਾਰ ਦੀ ਖ਼ਬਰ ਸੁਣਦਿਆਂ ਐਮਰਜੈਂਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਡਾਕਟਰ ਤੇ ਸਿਹਤ ਕਰਮਚਾਰੀ ਉਥੇ ਪਹੁੰਚੇ ਅਤੇ ਇਸ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕੀਤਾ¢ ਘਟਨਾ ਦੀ ਸੂਚਨਾ ਮਿਲਦੇ ਥਾਣਾ ਡਵੀਜ਼ਨ ਨੰਬਰ 2 ਦੇ ਸਬ ਇੰਸਪੈਕਟਰ ਗੁਰਦੇਵ ਸਿੰਘ ਪੁਲਿਸ ਪਾਰਟੀ ਨਾਲ ਹਸਪਤਾਲ ਪਹੁੰਚੇ¢ ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ | ਜਦੋਂ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਅਖਿਲ ਸਰੀਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀਡੀਓ ਬਣਾ ਰਹੇ ਨÏਜਵਾਨ ਨੂੰ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਰੋਕਿਆ ਤਾਂ ਉਸ ਨੇ ਡਾਕਟਰ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ¢ ਉਨ੍ਹਾਂ ਦੱਸਿਆ ਕਿ ਮÏਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਮÏਕੇ 'ਤੇ ਹੀ ਮਾਮਲਾ ਸੁਲਝਾ ਦਿੱਤਾ¢
ਪਿਛਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ 'ਚ 53ਵਾਂ 21 ਲੱਖ ਦਾ ਪਹਿਲਾ ਇਨਾਮ ਬਜਾਜ ਲਾਟਰੀ ਸਟਾਲ, ਫਰੀਦਕੋਟ ਦੇ ਨਾਂਅ ਅਗਲੀ ਖ਼ਬਰ ਆਲੀਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਬਣੇ ਢਿੱਲੋਂ ਨੂੰ ਮਿਲ ਕੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।