ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੇ ਗਏ ਸੀ.ਐਸ.ਆਰ. ਅਭਿਆਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੁਧਿਆਣਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੈਪੀ ਲਾਲੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਬਤੌਰ ਕੋਆਰਡੀਨੇਟਰ ਬਣਨ 'ਤੇ ਹਰਜਿੰਦਰ ਸਿੰਘ ਹੈਪੀ ਲਾਲੀ ਨੇ ਪੰਜਾਬ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜ਼ਿਲੇ੍ਹ ਵਿਚ ਮੰਡਲ ਅਤੇ ਬੂਥ ਕਮੇਟੀਆਂ ਦਾ ਗਠਨ ਕਰਨਾ, ਬੀ.ਐਲ.ਏ. 2 ਦੀ ਸੂਚੀ ਤਿਆਰ ਕਰਵਾਉਣ ਅਤੇ ਸਿਖਲਾਈ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਮੁਹਿੰਮ ਦੀ ਪ੍ਰਤੀਕਿਰਿਆ ਨਾਲ ਸਬੰਧਿਤ ਸਮੁੱਚੇ ਕੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਚਾਲਨ ਕਰਨਾ ਰਹੇਗਾ | ਉਨ੍ਹਾਂ ਨੇ ਕਿਹਾ ਕਿ ਕੋਆਰਡੀਨੇਟਰ ਨਿਯੁਕਤੀ ਤੋਂ ਬਾਅਦ ਪਾਰਟੀ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦਾ ਜ਼ਿਲੇ੍ਹ ਦੇ ਸਾਰੇ ਵਰਕਰਾਂ, ਸੀਨੀਅਰ ਆਗੂਆਂ, ਬਲਾਕ ਪ੍ਰਧਾਨ ਅਤੇ ਚੋਣ ਲੜੇ ਉਮੀਦਵਾਰਾਂ ਨਾਲ ਤਾਲ ਮੇਲ ਰੱਖਦੇ ਹੋਏ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜ਼ਿਲੇ੍ਹ ਦੇ ਹਰ ਬੂਥ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ ਰਹੇਗਾ |