ਬੀ.ਕੇ.ਯੂ. ਏਕਤਾ ਸਿੱਧੂਪੁਰ ਨੇ ਫੂਕਿਆ ਟਰੰਪ ਦਾ ਪੁਤਲਾ
ਅਜੀਤ ਡੈਸਕ
05-06-2026
ਲੁਧਿਆਣਾ, 4 ਜੂਨ (ਜਸਵਿੰਦਰ ਸਿੰਘ)-ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ 'ਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਲਈ ਅਤੇ ਭਾਰਤ ਦੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਦੇ ਹੋਏ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੀਆਂ ਵਸਤੂਆਂ ਉਪਰ ਆਯਾਤ ਡਿਊਟੀ ਲਗਵਾਉਣ ਵਾਸਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵਲੋਂ ਰਾਸ਼ਟਰਪਤੀ ਦੇ ਨਾਂਅ ਡੀ.ਸੀ. ਰਾਹੀਂ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਦੇਸ਼ ਨੂੰ ਤੋੜਨ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਕੇ ਡੋਨਾਲਡ ਟਰੰਪ ਦੇ ਹਰ ਇਕ ਹੁਕਮ ਨੂੰ ਮੰਨਿਆ ਜਾ ਰਿਹਾ ਹੈ, ਭਾਰਤ ਸਰਕਾਰ ਵਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਵਿਚ ਖੜਨ ਦੀ ਬਜਾਏ ਭਾਰਤ ਦੇ ਲੋਕਾਂ ਦਾ ਜ਼ਿੰਦਗੀ ਜਿਊਣ ਦਾ ਹੱਕ ਅਮਰੀਕਾ ਕੋਲ ਗਿਰਵੀ ਰੱਖ ਕੇ ਅਮਰੀਕਾ ਨਾਲ ਮੁਕਤ ਵਪਾਰ ਸਮਝÏਤਾ ਕੀਤਾ ਜਾ ਰਿਹਾ, ਜਿਸ ਨੂੰ ਅੰਤਿਮ ਰੂਪ ਦੇਣ ਲਈ ਹੀ ਅਮਰੀਕਾ ਦਾ ਇਕ ਉਚ ਪੱਧਰੀ ਵਫ਼ਦ ਭਾਰਤ ਆ ਰਿਹਾ ਹੈ¢ ਗੁਰਦੀਪ ਸਿੰਘ ਬਰਮਾ ਨੇ ਕਿਹਾ ਕਿ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝÏਤਾ ਇਹਨਾਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰਾਂ ਉਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉਪਰ ਤੁਰੀ ਕਿਸਾਨੀ ਬਿਲਕੁਲ ਖ਼ਤਮ ਹੋ ਜਾਵੇਗੀ |
ਇਸ ਮÏਕੇ ਉਨ੍ਹਾਂ ਨਾਲ ਕਰਮਜੀਤ ਸਿੰਘ ਕੋਟ ਆਗਾਂ, ਸਵਰਨਜੀਤ ਸਿੰਘ, ਮਲਕੀਤ ਸਿੰਘ ਘੁਲਾਲ, ਅਮਰੀਕ ਸਿੰਘ ਹਲਵਾਰਾ, ਰਜਵੰਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਛੰਦੜਾਂ, ਕੁਲਵੰਤ ਸਿੰਘ ਚੋਮੋ, ਹਰਦੀਪ ਸਿੰਘ, ਸੋਹਣ ਸਿੰਘ ਰੋਸੀਆਣਾ, ਬੂਟਾ ਸਿੰਘ ਜੱਗਾ ਥਰੀਕੇ ਆਦਿ ਕਿਸਾਨ ਆਗੂ ਹਾਜ਼ਰ ਸਨ¢